ਘਨੌਰ, (ਪਟਿਆਲਾ) 1 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਅੱਜ ਬਾਅਦ ਦੁਪਹਿਰ ਘਨੌਰ ਨੇੜੇ ਸਰਾਲਾ ਹੈਡ ਵਿਖੇ ਘੱਗਰ ਦਰਿਆ ਦਾ ਦੌਰਾ ਕਰਕੇ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਕਾਰਜਾਂ ਦਾ ਨਿਰੀਖਣ ਕੀਤਾ ਤੇ ਸਰਾਲਾ ਹੈਡ ਵਿਖੇ ਗੁਰਦੁਆਰਾ ਭਗਤ ਧੰਨਾ ਜੀ ਵਿਖੇ ਮੱਥਾ ਟੇਕਿਆ ਅਤੇ ਨੇੜੇ ਹੀ ਮਗਨਰੇਗਾ ਵਰਕਰਾਂ ਵੱਲੋਂ ਮਿੱਟੀ ਦੇ ਭਰੇ ਜਾ ਰਹੇ ਥੈਲਿਆਂ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਮਹਿਲਾਵਾਂ ਨਾਲ ਗੱਲਬਾਤ ਵੀ ਕੀਤੀ ।
ਖਤਰੇ ਦੀ ਕੋਈ ਗੱਲ ਨਹੀਂ ਫਿਰ ਵੀ ਡਰੇਨੇਜ ਵਿਭਾਗ ਪੂਰੀ ਤਰ੍ਹਾਂ ਹੈਚੌਕਸ
ਡਿਪਟੀ ਕਮਿਸ਼ਨਰ ਨੂੰ ਐਕਸੀਐਨ ਪ੍ਰਥਮ ਗੰਭੀਰ (XCN First Serious) ਨੇ ਦੱਸਿਆ ਕਿ ਇਸ ਵੇਲੇ ਘੱਗਰ ਦਰਿਆ ‘ਚ ਭਾਂਖਰਪੁਰ ਵਿਖੇ 1.6 ਫੁੱਟ ਗੇਜ ‘ਤੇ 3272 ਕਿਊਸਿਕ ਅਤੇ ਸਰਾਲਾ ਹੈਡ ‘ਤੇ 4 ਫੁੱਟ ਗੇਜ ‘ਤੇ ਪਾਣੀ ਵਹਿ ਰਿਹਾ ਹੈ । ਟਾਂਗਰੀ ਨਦੀ (Tangri River) ‘ਚ ਪਿਹੋਵਾ ਰੋਡ ਵਿਖੇ 23599 ਕਿਊਸਕ ਅਤੇ ਮਾਰਕੰਡਾ ਨਦੀ ‘ਚ 21592 ਕਿਊਸਿਕ ਪਾਣੀ ਵਹਿ ਰਿਹਾ ਹੈ ਅਤੇ ਖਤਰੇ ਦੀ ਕੋਈ ਗੱਲ ਨਹੀਂ ਫਿਰ ਵੀ ਡਰੇਨੇਜ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ।
ਨਦੀਆਂ ‘ਚ ਪਾਣੀ ਦੀ ਮਾਤਰਾ ਵਧੀ ਸੀ ਜੋ ਹੁਣ ਲਗਾਤਾਰ ਘੱਟ ਰਿਹਾ ਹੈ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਾਰੀਆਂ ਨਦੀਆਂ ‘ਚ ਪਾਣੀ ਦੇ ਵਹਿਣ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਜਿਸ ਲਈ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫ਼ਵਾਹਾਂ ‘ਤੇ ਯਕੀਨ ਕਰਨਾ ਚਾਹੀਦਾ ਹੈ । ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਘੱਗਰ, ਟਾਂਗਰੀ ਤੇ ਮਾਰਕੰਡਾ ਆਦਿ ਦਰਿਆਵਾਂ ਦੇ ਕੈਚਮੈਂਟ ਖੇਤਰ ‘ਚ ਪਈ ਬਰਸਾਤ ਕਰਕੇ ਇਨ੍ਹਾਂ ਨਦੀਆਂ ‘ਚ ਪਾਣੀ ਦੀ ਮਾਤਰਾ ਵਧੀ ਸੀ ਜੋ ਹੁਣ ਲਗਾਤਾਰ ਘੱਟ ਰਿਹਾ ਹੈ ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਨਾਲ ਇਨ੍ਹਾਂ ਨਦੀਆਂ ‘ਚ ਪਾਣੀ ਦੇ ਵਹਾਅ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ।
ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਹੀਆਂ ਹਨ
ਉਨ੍ਹਾਂ ਕਿਹਾ ਕਿ ਫ਼ਿਲਹਾਲ ਇਹ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਹੀਆਂ ਹਨ ਪਰੰਤੂ ਇਨ੍ਹਾਂ ‘ਚ ਪਾਣੀ ਵਧਣ ਦੀ ਕਿਸੇ ਤਰ੍ਹਾਂ ਦੀ ਵੀ ਸੰਭਾਵਨਾਂ ਦੇ ਮੱਦੇਨਜ਼ਰ ਜਲ ਨਿਕਾਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ । ਡਾ. ਪ੍ਰੀਤੀ ਯਾਦਵ ਨੇ ਜਲ ਨਿਕਾਸ ਵਿਭਾਗ ਨੂੰ ਆਦੇਸ਼ ਦਿੱਤੇ ਕਿ ਆਮ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਪ੍ਰਬੰਧਾਂ ‘ਚ ਕੋਈ ਢਿੱਲ ਜਾਂ ਅਣਗਹਿਲੀ ਤੇ ਲਾਪਰਵਾਹੀ ਨਾ ਵਰਤੀ ਜਾਵੇ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਬਾਰੇ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ ।