ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਹੋ ਸਕਦਾ ਵੱਡਾ ਫੇਰਬਦਲ || News of Punjab
ਲੋਕ ਸਭਾ ਚੋਣਾਂ ਦੇ ਮੱਦੇਨਜਰ ਜਿੱਥੇ ਹਰ ਪਾਰਟੀ ਆਪਣੀ ਜਿੱਤ ਨੂੰ ਮਜ਼ਬੂਤ ਕਰਨ ਲਈ ਰਣਨੀਤੀਆਂ ਬਣਾ ਰਹੀ ਹੈ ਅਤੇ ਸਾਰੀਆਂਲਗਭਗ ਆਪਣੇ -ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਉੱਥੇ ਹੀ ਇਸ ਸਮੇਂ ਦੌਰਾਨ ਪੰਜਾਬ ਕਾਂਗਰਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਵਿਚ ਵੱਡੇ ਬਗਾਵਤੀ ਸੁਰ ਉਠ ਰਹੇ ਹਨ। ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਕਾਂਗਰਸ ਵੱਲੋਂ ਵਿਧਾਇਕਾਂ ਤੇ MP ਦੀ ਲਿਸਟ ਜਾਰੀ ਕੀਤੀ ਗਈ ਸੀ, ਜਿਸ ‘ਤੇ ਵੱਖ-ਵੱਖ ਹਲਕਿਆਂ ਵਿਚ ਕੁਝ ਟਕਸਾਲੀ ਆਗੂਆਂ ਵੱਲੋਂ ਬਗਾਵਤੀ ਤੇਵਰ ਦਿਖਾਏ ਜਾ ਰਹੇ ਹਨ।
ਨਾਰਾਜ਼ ਕਾਂਗਰਸੀ ਲੀਡਰਾਂ ਵੱਲੋਂ ਲਿਖੀ ਗਈ ਚਿੱਠੀ
ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਪਟਿਆਲਾ, ਚੰਡੀਗੜ੍ਹ ਤੇ ਸੰਗਰੂਰ ਲੋਕ ਸਭਾ ਹਲਕੇ ਦੇ ਵੱਡੇ ਲੀਡਰਾਂ ਨੇ ਬਗਾਵਤੀ ਤੇਵਰ ਦਿਖਾਏ ਹਨ ਜਿਸ ਦੇ ਤਹਿਤ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਈ ਸਾਬਕਾ ਮੰਤਰੀ ਤੇ MLA ਪਾਰਟੀ ਛੱਡ ਸਕਦੇ ਹਨ। ਕਾਂਗਰਸ ਹਾਈਕਮਾਨ ਨੂੰ ਵੀ ਨਾਰਾਜ਼ ਕਾਂਗਰਸੀ ਲੀਡਰਾਂ ਵੱਲੋਂ ਚਿੱਠੀ ਲਿਖੀ ਗਈ ਹੈ।
20 ਅਪ੍ਰੈਲ ਨੂੰ ਸੱਦੀ ਗਈ ਮੀਟਿੰਗ
ਦੱਸ ਦੇਈਏ ਕਿ ਕਾਂਗਰਸੀ ਲੀਡਰਾਂ ਵੱਲੋਂ ਪਟਿਆਲਾ ਤੋਂ ਧਰਮਵੀਰ ਗਾਂਧੀ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਨਾਰਾਜ਼ ਟਕਸਾਲੀ ਆਗੂਆਂ ਵੱਲੋਂ ਪ੍ਰਾਈਵੇਟ ਮੀਟਿੰਗਾਂ ਸੱਦੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਉਨ੍ਹਾਂ ਵੱਲੋਂ 20 ਅਪ੍ਰੈਲ ਤੱਕ ਦਾ ਹਾਈਕਮਾਨ ਨੂੰ ਅਲਟੀਮੇਟਮ ਦਿੱਤਾ ਗਿਆ ਹੈ। ਸਾਬਕਾ ਖਜ਼ਾਨਾ ਮੰਤਰੀ ਲਾਲ ਸਿੰਘ ਵੱਲੋਂ 20 ਅਪ੍ਰੈਲ 2024 ਨੂੰ ਮੀਟਿੰਗ ਸੱਦੀ ਗਈ ਹੈ। ਜਿਸ ਵਿਚ ਹੁੰਮ-ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਗਈ ਹੈ ਜਿਸ ਤੋਂ ਇਹ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਕਾਂਗਰਸ ਵਿਚ ਪੈਦਾ ਹੋਇਆ ਇਹ ਕਲੇਸ਼ ਵੱਡਾ ਰੂਪ ਧਾਰਨ ਕਰ ਸਕਦਾ ਹੈ।