ਭਾਰੀ ਮਾਤਰਾ ਵਿੱਚ ਨਸ਼ੇ ਦੇ ਟੀਕਿਆਂ ਸਮੇਤ ਤਿੰਨ ਗ੍ਰਿਫਤਾਰ
ਸੀ.ਆਈ.ਏ. ਸਟਾਫ ਸਰਹਿੰਦ ਦੀ ਪੁਲਿਸ ਵੱਲੋਂ ਭਾਰੀ ਮਾਤਰਾ ‘ਚ ਨਸ਼ੀਲੇ ਟੀਕੇ ਬਰਾਮਦ ਕਰਨ ਦਾ ਦਾਅਵਾ ਕਰਦੇ ਹੋਏ ਨਸ਼ੇ ਦੇ ਟੀਕਿਆਂ ਦੇ ਇੱਕ ਸਪਲਾਇਰ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਐਸ.ਪੀ.(ਡੀ) ਰਕੇਸ਼ ਯਾਦਵ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਥਾਣੇਦਾਰ ਨਰਪਿੰਦਰ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਸੀ.ਆਈ.ਏ. ਦੀ ਇੱਕ ਟੀਮ ਵੱਲੋਂ ਬੀਤੀ 25 ਜੂਨ ਨੂੰ ਨਾਕਾਬੰਦੀ ਦੌਰਾਨ ਮਨਪ੍ਰੀਤ ਸਿੰਘ ਤੇ ਜਸਵੰਤ ਸਿੰਘ ਨੂੰ 50 ਟੀਕੇ ਬਿਉਪਰੋਨੌਰਫਿਨ ਤੇ 50 ਸ਼ੀਸ਼ੀਆਂ ਏਵਲ ਸਮੇਤ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਅੰਮ੍ਰਿਤਸਰ ਘਰ ‘ਚ ਦਾਖਲ ਹੋ ਕੇ ਔਰਤ ਦਾ ਕੀਤਾ ਕਤਲ, ਕੰਧ ਟੱਪ ਕੇ ਆਏ ਬਦਮਾਸ਼
ਜਿਨਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਹ ਦੋਵੇਂ ਅੰਬਾਲਾ(ਹਰਿਆਣਾ) ਦੇ ਅਸ਼ੋਕ ਕੁਮਾਰ ਨਾਮਕ ਵਿਅਕਤੀ ਤੋਂ ਨਸ਼ੇ ਦੇ ਟੀਕੇ ਲਿਆ ਕੇ ਸਪਲਾਈ ਕਰਦੇ ਹਨ।ਜਿਸ ਦੌਰਾਨ ਸੀ.ਆਈ.ਏ. ਸਰਹਿੰਦ ਦੀ ਟੀਮ ਨੇ ਅੰਬਾਲਾ ਵਿਖੇ ਛਾਪੇਮਾਰੀ ਕਰਦੇ ਹੋਏ 1400 ਟੀਕੇ ਬਿਉਪਰੋਨੌਰਫਿਨ ਅਤੇ 1400 ਸ਼ੀਸ਼ੀਆਂ ਏਵਲ ਸਮੇਤ ਅਸ਼ੋਕ ਕੁਮਾਰ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ।