ਬੰਦ ਪਏ ਘਰਾਂ ਵਿੱਚੋਂ ਸਮਾਨ ਚੋਰੀ ਕਰਨ ਵਾਲੇ ਤਿੰਨ ਨੌਜਵਾਨ ਕੀਤੇ ਕਾਬੂ
ਅੰਮ੍ਰਿਤਸਰ ਦੇ ਥਾਣਾ ਸਿਵਲ ਲਾਈਨ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਅੰਮ੍ਰਿਤਸਰ ਦੇ ਪੌਸ਼ ਏਰੀਆ ਗਰੇਸ ਐਵਨਿਊ ਵਿੱਚ ਬੰਦ ਪਏ ਘਰਾਂ ਵਿੱਚ ਚੋਰੀਆਂ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ।
ਚੋਰੀ ਕਰਨ ਦੇ ਮਾਮਲੇ ਦੀਆਂ ਕਾਫੀ ਸ਼ਿਕਾਇਤਾਂ ਹੋਈਆਂ ਸਨ ਦਰਜ
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਵਲ ਲਾਈਨ ਦੇ ਪੁਲਿਸ ਅਧਿਕਾਰੀ ਅਮੋਲਕ ਸਿੰਘ ਨੇ ਦੱਸਿਆ ਕਿ ਲਾਰਸ ਰੋਡ ਇਲਾਕੇ ਦੇ ਵਿੱਚ ਅਮਨਦੀਪ ਹਸਪਤਾਲ ਦੀ ਬੈਕ ਸਾਈਡ ਤੇ ਗਰੇਸ ਐਵਨਿਊ ਵਿੱਚ ਬੰਦ ਪਏ ਘਰਾਂ ਦੇ ਵਿੱਚ ਚੋਰੀ ਕਰਨ ਦੇ ਮਾਮਲੇ ਦੀਆਂ ਕਾਫੀ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਸੀ। ਜਿਸਦੇ ਚਲਦੇ ਸਾਡੀ ਪੁਲਿਸ ਥਾਣੇ ਵੱਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ – ਚੱਲਦੇ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਾਇਆ ਕਾਬੂ
ਤਿੰਨ ਦੋਸ਼ੀ ਹੋਏ ਕਾਬੂ
ਜਿਸ ਦੌਰਾਨ ਸਾਡੇ ਪੁਲਿਸ ਥਾਣੇ ਵੱਲੋਂ ਤਿੰਨ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਇਹਨਾਂ ਕੋਲੋਂ ਬੰਦ ਪਏ ਘਰਾਂ ਵਿੱਚੋਂ ਚੋਰੀ ਕੀਤਾ ਹਾਰਡਵੇਅਰ ਦਾ ਸਮਾਨ ਵੀ ਬਰਾਮਦ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੇ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਇਹ ਨਸ਼ਾ ਕਰਨ ਦੇ ਆਦੀ ਹਨ। ਇਹ ਬੰਦ ਪਏ ਘਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ ਤੇ ਉਹਨਾਂ ਅੰਦਰੋਂ ਹਾਰਡਵੇਅਰ ਦਾ ਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਜਾਂਦੇ ਸਨ।
ਰਿਮਾਂਡ ਕੀਤਾ ਹਾਸਿਲ
ਹੈ ਕਿ ਇਹ ਦੋਸ਼ੀ ਵੇਰਕਾ ਇਲਾਕੇ ਦੇ ਰਹਿਣ ਵਾਲੇ ਹਨ। ਅਤੇ ਇਹਨਾਂ ਦੀ ਉਮਰ 20 ਤੋਂ 25 ਸਾਲ ਦੇ ਕਰੀਬ ਹੈ। ਉਹਨਾਂ ਦੱਸਿਆ ਕਿ ਇਹਨਾਂ ਵਿੱਚੋਂ ਇੱਕ ਦੋਸ਼ੀ ਜਤਿੰਦਰ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕਰ ਉਸ ਦਾ ਰਿਮਾਂਡ ਹਾਸਿਲ ਕੀਤਾ ਗਿਆ ਸੀ। ਜਿਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਾਕੀ ਦੋ ਦੋਸ਼ੀਆਂ ਨੂੰ ਵੀ ਅੱਜ ਅਦਾਲਤ ਵਿੱਚ ਪੇਸ਼ ਕਰਨ ਉਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।