ਅੱਜ ਸੰਗਰੂਰ ਜਾਣਗੇ CM ਭਗਵੰਤ ਮਾਨ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮ ‘ਚ ਹੋਣਗੇ ਸ਼ਾਮਲ || News of Punjab

0
95
Today, CM Bhagwant Mann will go to Sangrur to participate in the anniversary function of Maharaja Ranjit Singh

ਅੱਜ ਸੰਗਰੂਰ ਜਾਣਗੇ CM ਭਗਵੰਤ ਮਾਨ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮ ‘ਚ ਹੋਣਗੇ ਸ਼ਾਮਲ

ਪੰਜਾਬ ਦੇ CM ਭਗਵੰਤ ਮਾਨ ਅੱਜ ਸੰਗਰੂਰ ਜਾ ਰਹੇ ਹਨ । ਦਰਅਸਲ , ਮਹਾਰਾਜਾ ਰਣਜੀਤ ਸਿੰਘ ਜੀ ਸੀ ਬਰਸੀ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸਦੇ ਚੱਲਦਿਆਂ ਮੁੱਖ ਮੰਤਰੀ ਮਾਨ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ ਸ਼ਰਧਾਂਜਲੀ ਭੇਟ ਕਰਨਗੇ | ਇਹ ਰਾਜ ਪੱਧਰੀ ਪ੍ਰੋਗਰਾਮ ਸੰਗਰੂਰ ਦੇ ਬਡਰੁੱਖਾਂ ਵਿਖੇ ਕਰਵਾਇਆ ਗਿਆ ਹੈ | ਜਿੱਥੇ CM ਮਾਨ ਦੇ ਆਉਣ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਚੁੱਕੇ ਹਨ |

ਸੀਐਮ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਾਈ ਸੀ ਪੋਸਟ

ਦੱਸ ਦਈਏ ਕਿ ਬੀਤੇ ਦਿਨ ਹੀ ਸੀਐਮ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਪਾਈ ਸੀ। ਉਨ੍ਹਾਂ ਕਿਹਾ ਸੀ- ਅਸੀਂ ਸ਼ੇਰ-ਏ-ਪੰਜਾਬ, ਮਹਾਨ ਯੋਧੇ ਅਤੇ ਧਰਮ ਨਿਰਪੱਖ ਸ਼ਖਸੀਅਤ ਮਹਾਰਾਜਾ ਰਣਜੀਤ ਸਿੰਘ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਇੱਕ ਮਹਾਨ ਸਿੱਖ ਸ਼ਾਸਕ ਵਜੋਂ ਅੰਤ ਤੱਕ ਯਾਦ ਰੱਖਿਆ ਜਾਵੇਗਾ ਜਿਸ ਨੇ ਇੱਕ ਵਿਸ਼ਾਲ ਅਤੇ ਖੁਸ਼ਹਾਲ ਰਾਜ ਦੀ ਨੀਂਹ ਰੱਖੀ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਸੜਕ ਹਾਦਸਾ, ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱ/ਕਰ

ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਉਹ ਸੰਗਰੂਰ ਦੇ ਬਡਰੁੱਖਾਂ ਵਿਖੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਪੁੱਜਣਗੇ। ਜਿੱਥੇ ਕਿ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਕਿ ਕੋਈ ਵੀ ਘਟਨਾ ਸਥਾਨ ਦੇ ਨੇੜੇ ਨਾ ਆਵੇ ਅਤੇ ਪ੍ਰਦਰਸ਼ਨ ਨਾ ਕਰੇ। ਜ਼ਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈ ਕੇ ਸੀਐੱਮ ਮਾਨ ਚੰਡੀਗੜ੍ਹ ਅਤੇ ਜਲੰਧਰ ‘ਚ ਆਪਣੇ ਪ੍ਰੋਗਰਾਮ ਕਰ ਰਹੇ ਹਨ।

 

LEAVE A REPLY

Please enter your comment!
Please enter your name here