ਸੰਗਰੂਰ ਜ਼ਿਮਨੀ ਚੋਣ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ

0
584
Today is the last day for filing nominations for Lok Sabha seat Sangrur

ਲੋਕ ਸਭਾ ਸੀਟ ਸੰਗਰੂਰ ਲਈ ਨਾਮਜ਼ਦਗੀ ਦਾ ਅੱਜ ਆਖਰੀ ਦਿਨ ਹੈ। ਕਾਂਗਰਸ ਉਮੀਦਵਾਰ ਦਲਵੀਰ ਗੋਲਡੀ, ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਅਤੇ ਭਾਜਪਾ ਦੇ ਕੇਵਲ ਢਿੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਪਹਿਲਾਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਚੁੱਕੇ ਹਨ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਮਾਨ ਉਮੀਦਵਾਰ ਹਨ। ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 27 ਜੂਨ ਨੂੰ ਹੋਵੇਗੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਨੌਜਵਾਨਾਂ ਦੇ ਰੋਹ ਦਾ ਸਾਹਮਣਾ ਕਰ ਰਹੀ ਆਮ ਆਦਮੀ ਪਾਰਟੀ ਦੀ ਭਰੋਸੇਯੋਗਤਾ ਇੱਥੇ ਦਾਅ ‘ਤੇ ਲੱਗ ਗਈ ਹੈ। ਸੰਗਰੂਰ ਲੋਕ ਸਭਾ ਸੀਟ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਹ ਇੱਥੋਂ 2 ਵਾਰ ਸੰਸਦ ਮੈਂਬਰ ਰਹੇ। ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ।

LEAVE A REPLY

Please enter your comment!
Please enter your name here