ਟੋਕਿਓ ਓਲੰਪਿਕ ਲਈ ਖਿਡਾਰੀਆਂ ‘ਚ ਬਹੁਤ ਉਤਸ਼ਾਹ ਭਰਿਆ ਹੋਇਆ ਹੈ। ਇਸ ਨੂੰ ਲੈ ਕੇ ਖਿਡਾਰੀਆਂ ‘ਚ ਰੋਮਾਂਚ ਵੀ ਵੱਧਦਾ ਜਾ ਰਿਹਾ ਹੈ। ਇਸ ਵਾਰ ਬਹੁਤ ਸਾਰੇ ਅਥਲੀਟਾਂ ਤੋਂ ਓਲੰਪਿਕ ਮੈਡਲ ਦੀ ਉਮੀਦ ਕੀਤੀ ਜਾ ਰਹੀ ਹੈ। ਇਸਦੇ ਮੱਦੇਨਜ਼ਰ ਅੱਜ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕਿਓ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਸਾਰੇ ਭਾਰਤੀ ਅਥਲੀਟਾਂ ਨੂੰ ਸੰਬੋਧਿਤ ਕਰਨਗੇ। ਇਸ ਸੰਬੋਧਨ ਦਾ ਉਦੇਸ਼ ਟੋਕਿਓ ਓਲੰਪਿਕਸ ਲਈ ਭਾਰਤੀ ਐਥਲੀਟਾਂ ਦੇ ਜੋਸ਼ ਤੇ ਉਨ੍ਹਾਂ ਦੇ ਹੌਂਸਲੇ ਨੂੰ ਹੋਰ ਵੀ ਵਧਾਉਣਾ ਹੈ।

ਇਸ ਸੰਬੰਧੀ ਪੀਐੱਮ ਮੋਦੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਉਹ ਅੱਜ ਸ਼ਾਮ 5 ਵਜੇ ਟੋਕੀਓ ਓਲੰਪਿਕ ਵਿੱਚ ਕੁਆਲੀਫਾਈ ਕਰ ਚੁੱਕੇ ਭਾਰਤੀ ਐਥਲੀਟਾਂ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਅਤੇ ਐਥਲੀਟਾਂ ਵਿਚਾਲੇ ਇਹ ਗੱਲਬਾਤ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ।

ਭਾਰਤੀ ਖਿਡਾਰੀ ਟੋਕਿਓ ਓਲੰਪਿਕ ਵਿੱਚ ਕੁੱਲ 18 ਖੇਡਾਂ ਵਿੱਚ ਹਿੱਸਾ ਲੈਣਗੇ। ਇਸ ਵਾਰ ਐਥਲੀਟਾਂ ਦੀ ਕੁੱਲ ਗਿਣਤੀ 126 ਹੈ ਜੋ ਕਿ ਭਾਰਤ ਵੱਲੋਂ ਕਿਸੇ ਵੀ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਐਥਲੀਟਾਂ ਦੀ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਟੋਕਿਓ ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੀਆਂ ਸਹੂਲਤਾਂ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਉਨ੍ਹਾਂ ਨੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਕੁਝ ਐਥਲੀਟਾਂ ਦੀਆਂ ਪ੍ਰੇਰਣਾਦਾਇਕ ਯਾਤਰਾਵਾਂ ਦਾ ਵੀ ਜ਼ਿਕਰ ਕੀਤਾ ਸੀ।

LEAVE A REPLY

Please enter your comment!
Please enter your name here