ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਖਰੜ ਬੱਸ ਸਟੈਂਡ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਾਨੂੰ ਨਹੀਂ ਪਤਾ ਸੀ ਕਿ ਸਾਡਾ ਮੁੱਖ ਮੰਤਰੀ ਅਕਾਲੀ ਦਲ ਅਤੇ ਭਾਜਪਾ ਨਾਲ ਮਿਲ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਕੰਮ ਕੈਪਟਨ ਸਰਕਾਰ ਸਾਢੇ ਚਾਰ ਸਾਲਾਂ ‘ਚ ਨਹੀਂ ਕਰ ਸਕੀ, ਸੀਐੱਮ ਚੰਨੀ ਨੇ ਦੋ ਮਹੀਨਿਆਂ ‘ਚ ਪੂਰਾ ਕਰ ਦਿੱਤਾ ਹੈ। ਚੰਨੀ ਸਾਹਿਬ ਨੇ ਇਸ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ ਹੈ।ਉਨ੍ਹਾਂ ਨੇ ਕਿਹਾ ਕਿ ਦੁਨੀਆਂ ਭਾਵੇਂ ਇਧਰ ਦੀ ਉਧਰ ਹੋ ਜਾਵੇ ਪਰ ਇਹ ਬੱਸ ਅੱਡਾ ਬਣ ਕੇ ਹੀ ਰਹੇਗਾ।
https://www.facebook.com/AmarinderSinghRaja/videos/445828507118087