ਨਵੀਂ ਦਿੱਲੀ : ਨਵੇਂ ਆਈਟੀ ਨਿਯਮਾਂ ਨੂੰ ਲੈ ਕੇ ਸਰਕਾਰ ਨੇ ਮਾਈਕ੍ਰੋਬਲੌਗਿੰਗ ਪਲੇਟਫਾਰਮ ਟਵਿੱਟਰ ਨੂੰ ‘ਆਖਰੀ ਚੇਤਾਵਨੀ’ ਦਿੱਤੀ ਹੈ। ਸਰਕਾਰ ਨੇ ਸ਼ਨੀਵਾਰ ਨੂੰ ਟਵਿੱਟਰ ਤੋਂ ਭਾਰਤੀ ਅਧਿਕਾਰੀ ਦੀ ਨਿਯੁਕਤੀ ਦਾ ਅੰਤਮ ਮੌਕਾ ਦਿੱਤਾ ਹੈ। ਇਸਦੇ ਨਾਲ ਹੀ ਸਰਕਾਰ ਨੇ ਇਹ ਵੀ ਸਾਫ਼ ਕੀਤਾ ਹੈ ਕਿ ਅਜਿਹਾ ਨਹੀਂ ਕਰਨ ‘ਤੇ ਕੰਪਨੀ ਨਤੀਜਿਆਂ ਲਈ ਤਿਆਰ ਰਹੇ। ਕੇਂਦਰ ਅਤੇ ਟਵਿੱਟਰ ਦੇ ਵਿੱਚ ਲੰਬੇ ਸਮੇਂ ਤੋਂ ਤਕਰਾਰ ਜਾਰੀ ਹੈ। ਭਾਰਤ ਸਰਕਾਰ ਵਲੋਂ ਵਾਰ-ਵਾਰ ਕਿਹਾ ਜਾ ਰਿਹਾ ਹੈ ਕਿ ਟਵਿੱਟਰ ਨੇ ਅਜੇ ਤੱਕ ਨੋਡਲ ਸੰਪਰਕ ਵਿਅਕਤੀ ਅਤੇ ਸ਼ਿਕਾਇਤ ਅਧਿਕਾਰੀ ਦੀ ਨਿਯੁਕਤੀ ਨਹੀਂ ਕੀਤੀ, ਜਦੋਂ ਕਿ ਟਵਿੱਟਰ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਹੈ ਕਿ ਉਸ ਨੇ ਨਵੇਂ ਨਿਯਮਾਂ ਨੂੰ ਲਾਗੂ ਕੀਤਾ ਹੈ ਅਤੇ ਭਾਰਤ ਵਿੱਚ ਸਥਾਨਕ ਸ਼ਿਕਾਇਤ ਅਧਿਕਾਰੀ ਵੀ ਨਿਯੁਕਤ ਕੀਤਾ ਹੈ। ਇਹ ਨਿਯੁਕਤੀ 28 ਮਈ ਨੂੰ ਹੀ ਕੀਤੀ ਗਈ ਸੀ।
ਸਰਕਾਰ ਨੇ ਕਿਹਾ, ਟਵਿੱਟਰ ਨੂੰ ਨਿਯਮਾਂ ਦਾ ਤੱਤਕਾਲ ਪਾਲਣ ਕਰਨ ਲਈ ਅੰਤਮ ਨੋਟਿਸ ਦਿੱਤਾ ਜਾ ਰਿਹਾ ਹੈ।ਅ ਜਿਹਾ ਨਹੀਂ ਕਰਨ ‘ਤੇ ਆਈਟੀ ਐਕਟ 2000 ਦੀ ਧਾਰਾ 79 ਦੇ ਤਹਿਤ ਮਿਲੀ ਛੁੱਟ ਨੂੰ ਖ਼ਤਮ ਕਰ ਦਿੱਤਾ ਜਾਵੇਗਾ ਅਤੇ ਟਵਿੱਟਰ ਆਈਟੀ ਐਕਟ ਅਤੇ ਹੋਰ ਕਾਨੂੰਨਾਂ ਦੇ ਆਧਾਰ ‘ਤੇ ਸਜਾ ਲਈ ਜ਼ਿੰਮੇਦਾਰ ਹੋਵੇਗਾ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਕੰਪਨੀ ਤੋਂ ਭਾਰਤੀ ਅਧਿਕਾਰੀ ਦੀ ਨਿਯੁਕਤੀ ਅਤੇ ਉਸ ਦੀ ਜਾਣਕਾਰੀ ਸਾਂਝਾ ਕਰਨ ਲਈ ਕਹਿ ਚੁੱਕੀ ਹੈ। ਉਥੇ ਹੀ, ਖ਼ਬਰ ਸੀ ਦੀ ਗੂਗਲ, ਫੇਸਬੁੱਕ ਵਰਗੀ ਕਈ ਕੰਪਨੀਆਂ ਨੇ ਸਰਕਾਰ ਨੂੰ ਜਾਣਕਾਰੀਆਂ ਦੇ ਦਿੱਤੀਆਂ ਹਨ।