ਚੰਡੀਗੜ੍ਹ੍, 10 ਜੁਲਾਈ 2025 : ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਜੋ ਅੱਜ 10 ਜੁਲਾਈ ਨੂੰ ਸ਼ੁਰੂ ਹੀ ਹੋਇਆ ਸੀ ਕਿ ਸਿਰਫ਼ ਤੇ ਸਿਰਫ਼ 11 ਕੁ ਮਿੰਟਾਂ ਵਿਚ ਹੀ ਕਾਰਵਾਈ ਕਰਨ ਤੋਂ ਬਾਅਦ ਖਤਮ ਹੋ ਗਿਆ । ਜਿਸਦੇ ਚਲਿਦਿਆਂ ਹੁਣ ਇਸੇ ਸੈਸ਼ਨ ਦੀ ਸ਼ੁਰੂਆਤ 11 ਜੁਲਾਈ ਨੂੰ ਹੋਵੇਗੀ ।
ਸੈਸ਼ਨ ਦੇ ਸ਼ੁਰੂਆਤੀ ਦੌਰ ਵਿਚ ਦਿੱਤੀਆਂ ਗਈਆਂ ਸ਼ਰਧਾਂਜਲੀਆਂ
ਪੰਜਾਬ ਵਿਧਾਨ ਸਭਾ ਸੈਸ਼ਨ ਜਿਸਦੀ ਸ਼ੁਰੂਆਤ ਸ਼ਰਧਾਂਜਲੀਆਂ ਦੇਣ ਤੋਂ ਹੀ ਹੋਈ ਮੌਕੇ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸੁਰਿੰਦਰ ਸਿੰਘ, ਬਲਜੀਤ ਸਿੰਘ ਤੋਂ ਇਲਾਵਾ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਅਤੇ ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ।
ਸੈਸ਼ਨ ਦਾ ਮੁੱਖ ਮਕਸਦ ਸੀ ਬੇਅਦਬੀ ਮਾਮਲੇ ਵਿਚ ਸਖ਼ਤ ਕਾਨੂੰਨ ਬਣਾਉਣਾ
ਪੰਜਾਬ ਵਿਧਾਨ ਸਭਾ ਦਾ ਜੋ ਦੋ ਰੋਜ਼ਾ ਸੈਸ਼ਨ ਅੱਜ ਬੁਲਾਇਆ ਗਿਆ ਸੀ ਦਾ ਮੁੱਖ ਮਕਸਦ ਬੇਅਦਬੀ ਦੇ ਮਾਮਲੇ ਵਿਚ ਸਖ਼ਤ ਕਾਨੂੰਨ ਬਣਾਉਣਾ ਸੀ।ਦੱਸਣਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਹਾਲੇ ਤੱਕ ਬਿੱਲ ਦੀ ਕੋਈ ਕਾਪੀ ਵੀ ਨਹੀਂ ਮਿਲੀ ਹੈ ਜਦੋਂ ਬਿੱਲ ਸਬੰਧੀ ਕਾਨੂੰਨ ਸੈਸ਼ਨ ਵਿਚ ਲਿਆਂਦਾ ਜਾਣਾ ਹੈ ।
Read More : ਵਿਧਾਨ ਸਭਾ ਸੈਸ਼ਨ ‘ਚ ਹੰਗਾਮਾ ਕਾਂਗਰਸੀ ਵਿਧਾਇਕਾਂ ਨੇ ਕੀਤਾ ਵਾਕਆਊਟ