ਜੰਮੂ -ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਸ਼ਿਵਗੜ੍ਹ ਧਾਰ ਵਿੱਚ ਫੌਜ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਊਧਮਪੁਰ ਰਿਆਸੀ ਰੇਂਜ ਦੇ ਡੀਆਈਜੀ ਸੁਲੇਮਾਨ ਚੌਧਰੀ ਨੇ ਕਿਹਾ ਕਿ ਜ਼ਿਆਦਾ ਧੁੰਦ ਦੇ ਕਾਰਨ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਹੈਲੀਕਾਪਟਰ ਕ੍ਰੈਸ਼ ਹੋਇਆ ਜਾਂ ਲੈਂਡਿੰਗ ਦੇ ਦੌਰਾਨ ਹਾਦਸਾ ਵਾਪਰਿਆ।
ਉਨ੍ਹਾਂ ਨੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਤੇ ਫੌਜ ਦੀ ਟੀਮ ਰਵਾਨਾ ਹੋ ਗਈ ਹੈ। ਸ਼ਿਵਗੜ੍ਹ ਧਾਰ ਵਿੱਚ ਇਸ ਹਾਦਸੇ ਦੇ ਸਮੇਂ ਹੈਲੀਕਾਪਟਰ ਵਿੱਚ ਦੋ ਲੋਕ ਸਵਾਰ ਸਨ। ਅਧਿਕਾਰੀ ਨੇ ਦੱਸਿਆ ਕਿ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਆਵਾਜ਼ ਲੈਂਡਿੰਗ ਦੌਰਾਨ ਸੁਣਾਈ ਦਿੱਤੀ। ਪਾਇਲਟ ਅਤੇ ਸਹਿ-ਪਾਇਲਟ ਦੋਵਾਂ ਦੇ ਜ਼ਖਮੀ ਹੋਣ ਦੀਆਂ ਖਬਰਾਂ ਹਨ।