ਯੂਕਰੇਨ ਤੇ ਰੂਸ ਵਿਚਾਲੇ ਜੰਗ ਦਾ ਅੱਜ ਚੌਥਾ ਦਿਨ ਹੈ। ਯੂਕਰੇਨ ਵਿੱਚ ਹਾਲਾਤ ਦਿਨੋ ਦਿਨ ਵਿਗੜਦੇ ਜਾ ਰਹੇ ਹਨ। ਜੰਗ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਬਹੁਤ ਜ਼ਿਆਦਾ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਇਸ ਦੌਰਾਨ ਹਜ਼ਾਰਾਂ ਭਾਰਤੀ ਨਾਗਰਿਕ ਤੇ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ, ਜਿਨ੍ਹਾਂ ਨੂੰ ਭਾਰਤ ਸਰਕਾਰ ਆਪਰੇਸ਼ਨ ਗੰਗਾ ਤਹਿਤ ਦੇਸ਼ ਵਾਪਸ ਲਿਆਉਣ ਲਈ ਮੁਹਿੰਮ ਚਲਾ ਰਹੀ ਹੈ। ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਦੱਸਿਆ ਕਿ ਅੱਜ 198 ਭਾਰਤੀ ਨਾਗਰਿਕਾਂ ਨੂੰ ਦਿੱਲੀ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਚੌਥੀ ਫਲਾਈਟ ਬੁਖਾਰੇਸਟ ਤੋਂ ਰਵਾਨਾ ਹੋ ਗਈ ਹੈ।
ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਦੇਸ਼ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਦੀ ਮੁਹਿੰਮ ਜਾਰੀ ਹੈ। ਇਸ ਦੇ ਤਹਿਤ ਅੱਜ ਸਵੇਰੇ 2.45 ਵਜੇ ਏਅਰ ਇੰਡੀਆ ਦੀ ਫਲਾਇਟ 250 ਭਾਰਤੀ ਨਾਗਰਿਕਾਂ ਨੂੰ ਲੈਕੇ ਭਾਰਤ ਵਾਪਸ ਆਈ।