UP ‘ਚ ਸਿਲੰਡਰ ਫਟਣ ਨਾਲ ਡਿੱਗਿਆ 2 ਮੰਜ਼ਿਲਾ ਮਕਾਨ, 8 ਲੋਕਾਂ ਦੀ ਮੌਤ

0
28

ਗੋਂਡਾ : ਉੱਤਰ ਪ੍ਰਦੇਸ਼ ਦੇ ਗੋਂਡਾ ‘ਚ ਮੰਗਲਵਾਰ ਦੀ ਦੇਰ ਰਾਤ ਇੱਕ ਮਕਾਨ ਵਿੱਚ ਰਸੋਈ ਗੈਸ ਸਿਲੰਡਰ ਫਟਣ ਨਾਲ ਦੋ ਮੰਜ਼ਿਲਾ ਮਕਾਨ ਡਿੱਗ ਗਿਆ। ਮਲਬੇ ਵਿੱਚ ਦੱਬਕੇ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉੱਚ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਅਤੇ ਰਾਹਤ ਅਤੇ ਬਚਾਅ ਕਾਰਜ ਮੁਕੰਮਲ ਕਰਨ ਦਾ ਆਦੇਸ਼ ਦਿੱਤਾ ਤੇ ਨਾਲ ਹੀ ਜ਼ਖਮੀਆਂ ਦੇ ਉੱਚਿਤ ਇਲਾਜ ਲਈ ਪ੍ਰਬੰਧ ਅਤੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਵੀ ਆਦੇਸ਼ ਦਿੱਤੇ ਗਏ ਹਨ।

ਦਰਅਸਲ, ਇਹ ਘਟਨਾ ਜ਼ਿਲ੍ਹੇ ਦੇ ਵਜ਼ੀਰਗੰਜ ਥਾਣਾ ਖੇਤਰ ਦੇ ਅਧੀਨ ਆਉਂਦੇ ਟਿੱਕਰੀ ਦੇ ਠਠੇਰ ਪੁਰਵਾ ਵਿਖੇ ਵਾਪਰੀ ਹੈ। ਜਿੱਥੇ ਇੱਕ ਘਰ ਵਿੱਚ ਅਚਾਨਕ ਸਿਲੰਡਰ ਫੱਟ ਗਿਆ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਕਾਰਨ 2 ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ‘ਚ 2 ਆਦਮੀ, 2 ਔਰਤਾਂ ਅਤੇ 4 ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਿਸ ਘਰ ਵਿੱਚ ਇਹ ਹਾਦਸਾ ਵਾਪਰਿਆ ਹੈ, ਉਸਦੇ ਮਾਲਕ ਕੋਲ ਪਟਾਕੇ ਬਣਾਉਣ ਦਾ ਲਾਇਸੈਂਸ ਵੀ ਸੀ।

ਅਜਿਹੀ ਸਥਿਤੀ ਵਿੱਚ ਪੁਲਿਸ ਇਸ ਮਾਮਲੇ ਦੀ ਜਾਂਚ ਵੀ ਕਰੇਗੀ ਕਿ ਇਹ ਹਾਦਸਾ ਕਿਵੇਂ ਹੋਇਆ ਹੈ। ਹਾਲਾਂਕਿ ਮੌਜੂਦਾ ਸਮੇਂ ਵਿੱਚ ਇਸ ਹਾਦਸੇ ਦੇ ਵਾਪਰਨ ਦਾ ਕਾਰਨ ਗੈਸ ਸਿਲੰਡਰ ਧਮਾਕਾ ਦੱਸਿਆ ਜਾ ਰਿਹਾ ਹੈ। ਮਕਾਨ ਦੇ ਮਲਬੇ ਵਿੱਚ ਦਬਕੇ ਅੱਠ ਲੋਕਾਂ ਦੀ ਮੌਤ ਹੋ ਗਈ , ਜਦੋਂ ਕਿ ਸੱਤ ਗੰਭੀਰ ਰੂਪ ਨਾਲ ਜਖ਼ਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਜਖ਼ਮੀਆਂ ਨੂੰ ਇਲਾਜ਼ ਲਈ ਦੇ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲਖਨਊ ਦੇ ਟਰਾਮਾ ਸੈਂਟਰ ਭੇਜ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here