UP ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ, ‘ਸੂਬੇ ਤੋਂ ਕਿਸੇ ਨੂੰ ਵੀ ਲਖੀਮਪੁਰ ਆਉਣ ਦੀ ਨਾ ਦਿੱਤੀ ਜਾਵੇ ਇਜ਼ਾਜਤ’

0
50

ਚੰਡੀਗੜ੍ਹ/ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾਰੀ ਨੂੰ ਪੱਤਰ ਲਿਖ ਕੇ ਸੂਬੇ ਤੋਂ ਕਿਸੇ ਨੂੰ ਵੀ ਲਖੀਮਪੁਰ ਖੀਰੀ ਨਾ ਜਾਣ ਦੇਣ ਦੀ ਅਪੀਲ ਕੀਤੀ। ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਦੌਰਾਨ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਤਿਕੋਨੀਆ-ਬਨਬੀਰਪੁਰ ਸੜਕ ‘ਤੇ ਵਾਪਰੀ।

ਉਪ ਮੁੱਖ ਮੰਤਰੀ ਨੂੰ ਘਟਨਾ ਸਥਾਨ ‘ਤੇ ਲਿਆਉਣ ਲਈ ਜਾ ਰਹੇ ਭਾਜਪਾ ਵਰਕਰਾਂ ਦੇ ਦੋ ਵਾਹਨਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਥਿਤ ਤੌਰ ‘ਤੇ ਟੱਕਰ ਮਾਰਨ ਤੋਂ ਬਾਅਦ ਗੁੱਸੇ ਵਿਚ ਆਏ ਕਿਸਾਨਾਂ ਨੇ ਦੋਵਾਂ ਵਾਹਨਾਂ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ‘ਚ 4 ਕਿਸਾਨਾਂ ਅਤੇ ਵਾਹਨਾਂ ‘ਚ ਸਵਾਰ 4 ਹੋਰ ਲੋਕਾਂ ਦੀ ਮੌਤ ਹੋ ਗਈ। ਕਿਸਾਨ ਮੌਰਿਆ ਦੀ ਬਨਬੀਰਪੁਰ ਫੇਰੀ ਦਾ ਵਿਰੋਧ ਕਰ ਰਹੇ ਸਨ, ਜੋ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਖੀਰੀ ਤੋਂ ਸੰਸਦ ਮੈਂਬਰ ਅਜੈ ਕੁਮਾਰ ਮਿਸ਼ਰਾ ਦਾ ਜੱਦੀ ਪਿੰਡ ਹੈ।

LEAVE A REPLY

Please enter your comment!
Please enter your name here