ਕੋਰੋਨਾ ਮਹਾਂਮਰੀ ਦੇ ਵੱਧਦੇ ਖਤਰੇ ਨੂੰ ਦੇਖਦੇ ਹੋਏ ਉੱਤਰ–ਪ੍ਰਦੇਸ਼ ਸਰਕਾਰ ਨੇ ਸੂਬੇ ‘ਚ ਸਾਰੇ ਵਿੱਦਿਅਕ ਅਦਾਰਿਆਂ ਨੂੰ 6 ਫਰਵਰੀ 2022 ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਵਧੀਕ ਮੁੱਖ ਸਕੱਤਰ ਅਵਨੀਸ਼ ਕੁਮਾਰ ਅਵਸਥੀ ਵਲੋਂ ਜਾਰੀ ਆਦੇਸ਼ ਮੁਤਾਬਕ ਸੂਬੇ ਦੇ ਸਕੂਲਾਂ ’ਚ ਆਨਲਾਈਨ ਪੜ੍ਹਾਈ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਮਹਾਂਮਾਰੀ ਦੇ ਮਾਮਲੇ ਵਧਣ ਕਾਰਨ 16 ਜਨਵਰੀ ਤੋਂ ਹੀ ਸਕੂਲ–ਕਾਲਜ ਬੰਦ ਹਨ।
ਇਸ ਤੋਂ ਪਹਿਲਾਂ ਸਰਕਾਰ ਨੇ ਮਹਾਂਮਾਰੀ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ 16 ਜਨਵਰੀ ਨੂੰ ਸਕੂਲਾਂ ਅਤੇ ਕਾਲਜਾਂ ਸਮੇਤ ਸਾਰੇ ਵਿੱਦਿਅਕ ਅਦਾਰਿਆਂ ਨੂੰ 24 ਜਨਵਰੀ ਤੱਕ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਸੀ ਪਰ ਸੂਬੇ ‘ਚ ਮਹਾਂਮਾਰੀ ਇਨਫੈਕਸ਼ਨ ਦੀ ਸਮੀਖਿਆ ਲਈ ਹੋਈ ਬੈਠਕ ’ਚ ਸਾਰੇ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਦੇ ਆਧਾਰ ’ਤੇ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ ਵਿੱਦਿਅਕ ਅਦਾਰਿਆਂ ਨੂੰ 6 ਫਰਵਰੀ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ। ਵਧੀਕ ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਕਿ ਇਸ ਦੌਰਾਨ ਵਿੱਦਿਅਕ ਅਦਾਰਿਆਂ ’ਚ ਆਨਲਾਈਨ ਪੜ੍ਹਾਈ ਜਾਰੀ ਰਹੇਗੀ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।