ਫ਼ਿਰੋਜ਼ਪੁਰ ਤੋਂ ਸ਼ੁਰੂ ਹੋਈ ‘ਵੰਦੇ ਭਾਰਤ’ ਰੇਲ ਗੱਡੀ

0
32
Vande Matram

ਫ਼ਿਰੋਜ਼ਪੁਰ, 8 ਨਵੰਬਰ 2025 : ਭਾਰਤ ਦੇਸ਼ ਦੇ ਵਾਸੀਆਂ ਲਈ ਵੱਖ-ਵੱਖ ਥਾਵਾਂ ਤੋਂ ਚੱਲ ਕੇ ਵੱਖ-ਵੱਖ ਸਟੇਸ਼ਨਾਂ ਤੋਂ ਹੁੰਦੀ ਹੋਈ ਆਪਣੀ ਮੰਜਿ਼ਲ ਤੇ ਪਹੁੰਚਣ ਵਾਲੀਆਂ ਵੰਦੇ ਭਾਰਤ ਰੇਲ ਗੱਡੀਆਂ ਦੀ ਸ਼ੁੁਰੂਆਤ ਹੋਈ । ਜਿਸਦੇ ਚਲਦਿਆਂ ਫਿਰੋਜਪੁਰ ਤੋਂ ਚੱਲ ਕੇ ਦਿੱਲੀ ਪਹੁੰਚਣ ਵਾਲੀ ਵੰਦੇ ਭਾਰਤ ਰੇਲ ਗੱਡੀ (Vande Mataram train) ਵੀ ਅੱਜ ਫਿਰੋਜਪੁਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ ।

ਫਿਰੋਜਪੁਰ ਤੋਂ ਦਿੱਲੀ ਤੱਕ ਜਾਣ ਵਾਲੀ ਵੰਦੇ ਭਾਰਤ ਨੂੰ ਕਿਸਨੇ ਦਿਖਾਈ ਹਰੀ ਝੰਡੀ

ਫਿਰੋਜ਼ਪੁਰ ਤੋ ਚੱਲ ਕੇ ਦਿੱਲੀ ਪਹੁੰਚਣ ਵਾਲੀ ਵੰਦੇ ਭਾਰਤ ਰੇਲ ਗੱਡੀ ਨੂੰ ਹਰੀ ਝੰਡੀ ਕੇਂਦਰੀ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਦਿੱਤੀ ਗਈ। ਦੱਸਣਯੋਗ ਹੈ ਕਿ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ ਵਾਲੀ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਨਵੀ ਸੌਗਾਤ ਦਿੰਦੇ ਹੋਏ 4 ਨਵੀਆਂ ‘ਵੰਦੇ ਭਾਰਤ’ ਰੇਲਗੱਡੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਅੱਜ ਸ਼ੁਰੂ ਹੋਈਆਂ ਚਾਰ ‘ਵੰਦੇ ਭਾਰਤ’ ਰੇਲ ਗੱਡੀਆਂ ਨੂੰ ਪ੍ਰਧਾਨ ਨਰਿੰਦਰ ਮੋਦੀ ਵੱਲੋਂ ਵਾਰਾਨਸੀ ਤੋਂ ਵਰਚੂਅਲੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ । ਫਿਰੋਜ਼ਪੁਰ ਤੋਂ ਚੱਲ ਕੇ ਦਿੱਲੀ ਪਹੁੰਚਣ ਵਾਲੀ ਰੇਲ ਗੱਡੀ ਭਾਰਤ ਦਿੱਲੀ ਤੋਂ ਫਿਰੋਜ਼ਪੁਰ ਤੱਕ ਚੱਲੇਗੀ ਅਤੇ ਰੋਜ਼ਾਨਾ 2000 ਤੋਂ ਵੱਧ ਯਾਤਰੀ ਇਸ ਰੇਲਗੱਡੀ ਦਾ ਲਾਭ ਲੈ ਸਕਣਗੇ ।

ਜਲਦੀ ਹੀ ਪੱਟੀ ਫਿਰੋਜਪੁਰ ਰੇਲ ਲਿੰਕ ਵੀ ਕੀਤਾ ਜਾਵੇਗਾ ਸ਼ੁਰੂ :ਬਿੱਟੂ

ਇਸ ਮੌਕੇ ਬੋਲਦੇ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Union Minister of State for Railways Ravneet Singh Bittu) ਨੇ ਹੋਰ ਨਵੀਆਂ ਰੇਲਗੱਡੀਆਂ ਦਾ ਐਲਾਨ ਵੀ ਕੀਤਾ । ਉਨ੍ਹਾਂ ਕਿਹਾ ਕਿ ਜਲਦ ਹੀ ਪੱਟੀ ਫ਼ਿਰੋਜ਼ਪੁਰ ਰੇਲ ਲਿੰਕ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਕਾਫ਼ੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਛੇਤੀ ਹੀ ਫ਼ਿਰੋਜ਼ਪੁਰ-ਚੰਡੀਗੜ੍ਹ ਰੇਲਗੱਡੀ ਚਲਾਈ ਜਾਵੇਗੀ। ਅੱਜ ਚੱਲੀ ਪਹਿਲੀ ‘ਵੰਦੇ ਭਾਰਤ’ ਰੇਲਗੱਡੀ ਵਿਚ ਰਵਨੀਤ ਸਿੰਘ ਬਿੱਟੂ ਤੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਸਵਾਰ ਹੋਏ।

ਇਸ ਮੌਕੇ ਕੌਣ ਕੌਣ ਸੀ ਮੌਜੂਦ

ਇਸ ਮੌਕੇ ਕੌਮੀ ਕਾਰਜਕਾਰਨੀ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਭਾਜਪਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਮੌਜੂਦ ਸਨ ।

Read More :

LEAVE A REPLY

Please enter your comment!
Please enter your name here