ਵਿਜੀਲੈਂਸ ਬਿਊਰੋ ਨੇ DDPO ਤੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ ॥ Latest News

0
65

ਵਿਜੀਲੈਂਸ ਬਿਊਰੋ ਨੇ DDPO ਤੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।

ਮੱਧ ਪ੍ਰਦੇਸ਼ ਦੇ ਗੁਨਾ ‘ਚ ਏਅਰਕ੍ਰਾਫਟ ਹੋਇਆ ਕ੍ਰੈਸ਼, ਦੋਵੇਂ ਪਾਇਲਟ ਜ਼ਖਮੀ || Latest Update

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ) ਸਮੇਤ ਪੰਜ ਵਿਅਕਤੀਆਂ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ ‘ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕੀਤੀ ਹੈ।

ਭਲਕੇ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਕੁਲਵਿੰਦਰ ਸਿੰਘ ਰੰਧਾਵਾ (ਤਤਕਾਲੀ ਬੀਡੀਪੀਓ ਅਮਲੋਹ) ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

LEAVE A REPLY

Please enter your comment!
Please enter your name here