ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫਤਾਰ

0
316

ਵਿਜੀਲੈਂਸ ਬਿਊਰੋ ਵਲੋਂ ਅੱਜ ਸਵੇਰੇ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੀ ਟੀਮ ਨੇ ਤੜਕੇ ਤਿੰਨ ਵਜੇ ਅਮਲੋਹ ਤੋਂ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ। ਦੱਸ ਦਈਏ ਕਿ ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਬਦਲੇ ਰਿਸ਼ਵਤ ਲੈਣ ਦਾ ਦੋਸ਼ ਲੱਗਾ ਹੈ। ਪਿਛਲੇ ਦਿਨੀਂ ਵਿਜੀਲੈਂਸ ਨੇ ਮੋਹਾਲੀ ਦੇ ਡੀਐੱਫਓ ਨੂੰ ਗ੍ਰਿਫ਼ਤਾਰ ਕੀਤਾ ਸੀ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਪੁੱਛਗਿੱਛ ਦੌਰਾਨ ਭ੍ਰਿਸ਼ਟਾਚਾਰ ਕਰਨ ਦੇ ਮਾਮਲੇ ਸਾਹਮਣੇ ਆਏ ਸਨ।

ਧਰਮਸੋਤ ‘ਤੇ ਜੰਗਲਾਤ ਮੰਤਰੀ ਰਹਿੰਦਿਆਂ ਦਰੱਖਤ ਕੱਟਣ ਬਦਲੇ ਰਿਸ਼ਵਤ ਲੈਣ ਤੇ ਹਜ਼ਾਰਾਂ ਹੀ ਦਰੱਖਤਾਂ ਵੇਚਣ ਦੇ ਦੋਸ਼ ਲੱਗੇ ਹਨ। ਮੰਤਰੀ ਦੀ ਮਿਲੀਭੁਗਤ ਨਾਲ ਦਰੱਖ਼ਤ ਕੱਟੇ ਜਾਂਦੇ  ਸੀ। ਇੱਕ ਦਰੱਖਤ ਕੱਟਣ ਦੇ ਮੰਤਰੀ ਤੱਕ 500 ਰੁਪਏ ਪਹੁੰਚਦੇ ਸੀ। ਨਵੇਂ ਬੂਟੇ ਲਗਾਉਣ ‘ਤੇ ਵੀ ਕਮਿਸ਼ਨ ਲੈਣ ਦਾ ਇਲਜ਼ਾਮ ਹੈ। ਇੱਕ ਸਾਲ ਚ ਕਰੀਬ 25 ਹਜ਼ਾਰ ਦਰੱਖ਼ਤ ਕੱਟੇ ਗਏ। ਪਿਛਲੀ ਕਾਂਗਰਸ ਸਰਕਾਰ ਵੇਲੇ ਧਰਮਸੋਤ ‘ਤੇ SC ਸਕਾਲਰਸ਼ਿਪ ਘੁਟਾਲੇ ਦੇ ਵੀ ਇਲਜ਼ਾਮ ਲੱਗੇ ਸਨ। ਹਾਲਾਂਕਿ ਜਾਂਚ ਦੌਰਾਨ ਧਰਮਸੋਤ ਨੂੰ ਤਤਕਾਲੀ ਸਰਕਾਰ ਨੇ ਕਲੀਨਚਿੱਟ ਦਿੱਤੀ ਸੀ।

ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਦੀ ਟੀਮ ਮੁੜ ਤੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਵਿਚਲੇ ਘਰ ਪਹੁੰਚੀ ਹੈ। ਟੀਮ ਵੱਲੋਂ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ ਜਦੋਂ ਕਿ ਇਕ ਵੱਖਰੀ ਟੀਮ ਮੁਹਾਲੀ ਵਿਚ ਸਾਬਕਾ ਮੰਤਰੀ ਤੋਂ ਪੁੱਛ ਗਿੱਛ ਕਰ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਮਾਨਸਾ ਦੇ ਪਿੰਡ ਮੂਸਾ ਪਹੁੰਚਣਗੇ ਤੇ ਉਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਇਹ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਰਾਹੁਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿਆਸਤਦਾਨਾਂ ਦਾ ਆਉਣਾ ਜਾਰੀ ਹੈ।

LEAVE A REPLY

Please enter your comment!
Please enter your name here