7000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0
15
Vizilence

ਚੰਡੀਗੜ੍ਹ 6 ਅਗਸਤ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ. ਐਸ. ਪੀ. ਸੀ. ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ।

ਜ਼ਮੀਨ ’ਤੇ ਮੋਟਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਸਲਵਿੰਦਰ ਸਿੰਘ ਵਾਸੀ ਪਿੰਡ ਜਮਾਲਗੜ੍ਹ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ । ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਜ਼ਮੀਨ ’ਤੇ ਮੋਟਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ।

ਜਾਂਚ ਦੌਰਾਨ ਪਾਇਆ ਗਿਆ ਕਿ ਜੂਨੀਅਰ ਇੰਜੀਨੀਅਰ ਨੇ ਰਿਸ਼ਵਤ ਦੀ ਮੰਗ ਕੀਤੀ ਸੀ

ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਜੂਨੀਅਰ ਇੰਜੀਨੀਅਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 3000/- ਰੁਪਏ ਬਤੌਰ ਰਿਸ਼ਵਤ ਲਏ ਸਨ ਅਤੇ ਬਾਅਦ ਵਿੱਚ ਇਸ ਕੰਮ ਲਈ ਬਕਾਇਆ 7000 ਰੁਪਏ ਰਿਸ਼ਵਤ ਵਜੋਂ ਮੰਗੇ ਸਨ । ਸ਼ਿਕਾਇਤਕਰਤਾ ਨੇ 7000 ਰੁਪਏ ਰਿਸ਼ਵਤ ਮੰਗਣ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਸੀ । ਜਾਂਚ ਦੇ ਆਧਾਰ ’ਤੇ ਮੁਲਜ਼ਮ ਜੂਨੀਅਰ ਇੰਜੀਨੀਅਰ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ । ਉਸਨੂੰ ਅੱਜ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।

Read More : ਵਿਜੀਲੈਂਸ ਬਿਊਰੋ ਨੇ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ ਦੇ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ

LEAVE A REPLY

Please enter your comment!
Please enter your name here