Vitamin D ਇੱਕ ਮਹੱਤਵਪੂਰਨ ਪੋਸ਼ਣ ਤੱਤ ਹੈ ਜੋ ਸਾਡੀ ਸਰੀਰਕ ਸਿਹਤ ਲਈ ਬਹੁਤ ਜ਼ਰੂਰੀ ਹੈ। ਇਹ ਖ਼ਾਸ ਤੌਰ ਤੇ ਹੱਡੀਆਂ ਦੀ ਮਜ਼ਬੂਤੀ, Immune system ਅਤੇ ਮਾਸਪੇਸ਼ੀਆਂ ਦੇ ਸਹੀ ਕੰਮ ਕਰਨ ਲਈ ਲਾਜ਼ਮੀ ਹੁੰਦਾ ਹੈ।
ਵਿਟਾਮਿਨ ਡੀ ਦੀ ਘਾਟ ਕਾਰਨ ਲਗਾਤਾਰ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰਨਾ ਇੱਕ ਆਮ ਲੱਛਣ ਹੈ। ਇਸ ਦੀ ਕਮੀ ਨਾਲ ਸਰੀਰ ਵਿੱਚ ਊਰਜਾ ਦਾ ਪੱਧਰ ਘਟ ਜਾਂਦਾ ਹੈ, ਜਿਸ ਕਾਰਨ ਮਨੁੱਖ ਨੂੰ ਹਰ ਵੇਲੇ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੁੰਦੀ ਹੈ।
ਜੇ ਤੁਸੀਂ ਲਗਾਤਾਰ ਥਕੇ ਰਹਿੰਦੇ ਹੋ, ਮਾਸਪੇਸ਼ੀਆਂ ਵਿੱਚ ਦਰਦ ਰਹਿੰਦਾ ਹੈ ਜਾਂ ਤੁਸੀਂ ਅਕਸਰ ਬਿਮਾਰ ਹੋ ਜਾਂਦੇ ਹੋ, ਤਾਂ ਇਹ ਵਿਟਾਮਿਨ ਡੀ ਦੀ ਘਾਟ ਦੇ ਸੰਕੇਤ ਹੋ ਸਕਦੇ ਹਨ। ਇਹ ਵਿਟਾਮਿਨ ਹੱਡੀਆਂ ਦੀ ਮਜ਼ਬੂਤੀ ਅਤੇ ਰੋਗ-ਪ੍ਰਤੀਰੋਧਕ ਤਾਕਤ ਲਈ ਬਹੁਤ ਜ਼ਰੂਰੀ ਹੈ।
ਵਿਟਾਮਿਨ ਡੀ ਦੀ ਘਾਟ ਕਾਰਨ ਮਾਸਪੇਸ਼ੀਆਂ ‘ਚ ਸਖਤੀ ਅਤੇ ਦਰਦ ਹੋ ਸਕਦਾ ਹੈ, ਖ਼ਾਸ ਕਰਕੇ ਉੱਪਰੀ ਬਾਂਹਾਂ ਅਤੇ ਪੱਟਾਂ ਵਿੱਚ। ਇਹ ਸਰੀਰ ਵਿੱਚ ਕੈਲਸ਼ੀਅਮ ਅਤੇ ਫਾਸਫੋਰਸ ਦੇ ਸ਼ੋਸ਼ਣ ਨੂੰ ਵੀ ਪ੍ਰਭਾਵਿਤ ਕਰਦਾ ਹੈ, ਜਿਸ ਨਾਲ ਮਾਸਪੇਸ਼ੀਆਂ ਕਮਜ਼ੋਰ ਹੋ ਜਾਂਦੀਆਂ ਹਨ ਅਤੇ ਪੌੜੀਆਂ ਚੜ੍ਹਨ ਜਾਂ ਕੁਰਸੀ ਤੋਂ ਉਠਣ ਵਿੱਚ ਮੁਸ਼ਕਲ ਆਉਂਦੀ ਹੈ।
ਹੱਡੀਆਂ ਅਤੇ ਜੋੜਾਂ ਦਾ ਦਰਦ: ਵਿਟਾਮਿਨ ਡੀ ਦੀ ਘਾਟ ਹੱਡੀਆਂ ਅਤੇ ਜੋੜਾਂ ਦੇ ਦਰਦ ਨਾਲ ਜੁੜੀ ਹੋ ਸਕਦੀ ਹੈ। ਇਹ ਵਿਟਾਮਿਨ ਕੈਲਸ਼ੀਅਮ ਦੇ ਸ਼ੋਸ਼ਣ ਵਿੱਚ ਮਦਦ ਕਰਦਾ ਹੈ, ਜੋ ਕਿ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਜ਼ਰੂਰੀ ਹੁੰਦਾ ਹੈ। ਜੇ ਸਰੀਰ ਵਿੱਚ ਵਿਟਾਮਿਨ ਡੀ ਪੂਰੀ ਮਾਤਰਾ ਵਿੱਚ ਨਹੀਂ ਹੋਵੇ, ਤਾਂ ਹੱਡੀਆਂ ਕਮਜ਼ੋਰ ਹੋ ਸਕਦੀਆਂ ਹਨ, ਜਿਸ ਨਾਲ ਜੋੜਾਂ ਵਿੱਚ ਦਰਦ, ਹੱਡੀਆਂ ਦੇ ਟੁੱਟਣ (ਫ੍ਰੈਕਚਰ) ਦਾ ਖ਼ਤਰਾ ਵੱਧ ਜਾਂਦਾ ਹੈ।