ਜ਼ਿਮਨੀ ਚੋਣਾਂ: ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ, ਪੜ੍ਹੋ ਵੇਰਵਾ || Latest News

0
110

ਜ਼ਿਮਨੀ ਚੋਣਾਂ: ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ, ਪੜ੍ਹੋ ਵੇਰਵਾ

ਚੰਡੀਗੜ੍ਹ – ਜ਼ਿਮਨੀ ਚੋਣਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 20 ਨਵੰਬਰ, 2024 ਨੂੰ ਵੋਟ ਪਾਉਣ ਲਈ ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।

ਇਹ ਵੀ ਪੜੋ : ਵਧਦੇ ਪ੍ਰਦੂਸ਼ਣ ‘ਤੇ SC ਵੱਲੋਂ ਸਖ਼ਤ ਹੁਕਮ; 12ਵੀਂ ਜਮਾਤ ਤੱਕ ਦੇ ਸਕੂਲ ਰੱਖੇ ਜਾਣ ਬੰਦ, ਪੜ੍ਹੋ ਹੋਰ ਕੀ ਕੁਝ ਕਿਹਾ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫ਼ੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।

ਇਹ ਹਨ 12 ਹੋਰ ਅਧਿਕਾਰਤ ਦਸਤਾਵੇਜ਼

ਉਨ੍ਹਾਂ ਨੇ ਅੱਗੇ ਦੱਸਿਆ ਕਿ ਜਿੰਨਾ ਵੋਟਰਾਂ ਕੋਲ ਚੋਣ ਫ਼ੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖ਼ਾਨੇ ਦੁਆਰਾ ਜਾਰੀ ਫ਼ੋਟੋ ਸਹਿਤ ਪਾਸ-ਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫ਼ੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐੱਮ.ਪੀ. ਐੱਮ.ਐੱਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 20 ਨਵੰਬਰ ਨੂੰ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ।

LEAVE A REPLY

Please enter your comment!
Please enter your name here