ਵਕਫ਼ ਸੋਧ ਐਕਟ ਮੰਗਲਵਾਰ ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਿਆ ਹੈ। ਗ੍ਰਹਿ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਵਕਫ਼ ਸੋਧ ਬਿੱਲ 2 ਅਪ੍ਰੈਲ ਨੂੰ ਲੋਕ ਸਭਾ ਅਤੇ 3 ਅਪ੍ਰੈਲ ਨੂੰ ਰਾਜ ਸਭਾ ਦੁਆਰਾ ਪਾਸ ਕੀਤਾ ਗਿਆ ਸੀ। ਇਹ ਕਾਨੂੰਨ 5 ਅਪ੍ਰੈਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਲਾਗੂ ਹੋ ਗਿਆ।12 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਹੋਵੇਗੀ ਚੋਣ
ਮੰਗਲਵਾਰ ਸ਼ਾਮ ਨੂੰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿੱਚ ਵਕਫ਼ ਐਕਟ ਦੇ ਵਿਰੋਧ ਵਿੱਚ ਹਿੰਸਾ ਭੜਕ ਗਈ ਸੀ। ਪ੍ਰਦਰਸ਼ਨਕਾਰੀਆਂ ਨੇ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ। ਇਸ ਵਿੱਚ ਪੁਲਿਸ ਦੀਆਂ ਗੱਡੀਆਂ ਵੀ ਸ਼ਾਮਲ ਹਨ। ਪ੍ਰਦਰਸ਼ਨਕਾਰੀਆਂ ਨਾਲ ਝੜਪਾਂ ਵਿੱਚ ਕਈ ਪੁਲਿਸ ਵਾਲੇ ਜ਼ਖਮੀ ਹੋ ਗਏ।
ਮੁਸਲਿਮ ਸੰਗਠਨ ਵਕਫ਼ ਕਾਨੂੰਨ ਦੇ ਖਿਲਾਫ ਮੁਰਸ਼ਿਦਾਬਾਦ ਵਿੱਚ ਪ੍ਰਦਰਸ਼ਨ ਕਰ ਰਿਹਾ ਸੀ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਪੱਥਰ ਸੁੱਟੇ। ਪੁਲਿਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਕੀਤਾ।
ਭਾਰੀ ਪੁਲਿਸ ਫੋਰਸ ਤਾਇਨਾਤ
ਭੀੜ ਹਿੰਸਕ ਹੋ ਗਈ। ਲੋਕਾਂ ਨੇ ਪੁਲਿਸ ਦੀਆਂ ਗੱਡੀਆਂ ਅਤੇ ਹੋਰ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇਸ ਤੋਂ ਬਾਅਦ ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਵਕਫ਼ ਸੋਧ ਬਿੱਲ ਦੇ ਪਾਸ ਹੋਣ ਤੋਂ ਬਾਅਦ, ਹੁਣ ਤੱਕ ਸੁਪਰੀਮ ਕੋਰਟ ਵਿੱਚ 12 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ 11 ਅਪ੍ਰੈਲ ਤੋਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।