ਯੁੱਧ ਨਸ਼ਿਆਂ ਵਿਰੁੱਧ: ਰਾਜਪਾਲ ਕਟਾਰੀਆ ਭਲਕੇ ਡੇਰਾ ਬਾਬਾ ਨਾਨਕ ਤੋਂ ਕਰਨਗੇ ਪੈਦਲ ਯਾਤਰਾ ਦੀ ਸ਼ੁਰੂਆਤ

0
82

ਬਟਾਲਾ, 2 ਅਪ੍ਰੈਲ – ਪੰਜਾਬ ਦੇ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ। ਇਸ ਸੰਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਸ਼ੁਰੂਆਤ ਕੱਲ੍ਹ 3 ਅਪ੍ਰੈਲ ਨੂੰ ਸਵੇਰੇ 6:00 ਵਜੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਕੀਤੀ ਜਾਵੇਗੀ, ਜੋ ਸੇਂਟ ਫਰਾਂਸਿਸ ਸਕੂਲ, ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗੀ।

ਮਸ਼ਹੂਰ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਡੂੰਘਾ ਸਦਮਾ; ਪਤਨੀ ਦਾ ਦਿਹਾਂਤ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੈਦਲ ਯਾਤਰਾ ਵਿੱਚ ਜ਼ਿਲ੍ਹੇ ਦੇ ਨੌਜਵਾਨ, ਖਿਡਾਰੀ, ਵਿਦਿਆਰਥੀ, ਲੇਖਕ, ਬੁੱਧੀਜੀਵੀ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਆਮ ਲੋਕ ਹਿੱਸਾ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲੈਣਗੇ। ਉਨ੍ਹਾਂ ਦੱਸਿਆ ਕਿ ਆਪਣੀ ਯਾਤਰਾ ਦੌਰਾਨ ਮਾਣਯੋਗ ਰਾਜਪਾਲ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੈਦਲ ਯਾਤਰਾ ਦੂਸਰੇ ਦਿਨ 4 ਅਪ੍ਰੈਲ ਨੂੰ ਬਦੇਸ਼ਾ ਪੈਲੇਸ, ਪਿੰਡ ਢੰਡੇ (ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਰੋਡ) ਤੋਂ ਸਵੇਰੇ 6 ਵਜੇ ਸ਼ੁਰੂ ਹੋਵੇਗੀ ਅਤੇ ਇਸ ਦੀ ਸਮਾਪਤੀ ਐੱਸ.ਡੀ. ਕਾਲਜ ਫ਼ਤਿਹਗੜ੍ਹ ਚੂੜੀਆਂ ਵਿਖੇ ਹੋਵੇਗੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਅਤੇ ਮਾਣਯੋਗ ਰਾਜਪਾਲ ਪੰਜਾਬ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਕਰਨ।

LEAVE A REPLY

Please enter your comment!
Please enter your name here