ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਜ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। 20 ਜੂਨ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਨਾਲ ਹੀ ਬਿਜਲੀ ਵੀ ਡਿੱਗ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦਾ ਪ੍ਰਭਾਵ ਉੱਤਰੀ ਭਾਰਤ ਵਿੱਚ ਦੇਖਿਆ ਜਾ ਰਿਹਾ ਹੈ। ਇਸ ਲਈ ਪੰਜਾਬ ਦੇ 8 ਜ਼ਿਲ੍ਹਿਆਂ ਪਟਿਆਲਾ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਅਲਰਟ ਅਲਰਟ ਜਾਰੀ ਕੀਤਾ ਹੈ।
ਇੱਥੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ, ਹੁਸ਼ਿਆਰਪੁਰ, ਮੋਹਾਲੀ, ਪਠਾਨਕੋਟ, ਨਵਾਂਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮੌਸਮ ਹੌਲੀ-ਹੌਲੀ ਦੁਬਾਰਾ ਸਰਗਰਮ ਹੋ ਸਕਦਾ ਹੈ। ਇਸ ਦੇ ਇਲਾਵਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਾਨਸੂਨ 25 ਤੋਂ 30 ਜੂਨ ਦੇ ਵਿਚਕਾਰ ਪੰਜਾਬ ਵਿੱਚ ਮਾਨਸੂਨ ਦਸਤਕ ਦੇਵੇਗਾ।