Home News Punjab Weather Update: ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਭਾਰੀ ਬਾਰਸ਼ ਦੀ ਚਿਤਾਵਨੀ

Weather Update: ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਭਾਰੀ ਬਾਰਸ਼ ਦੀ ਚਿਤਾਵਨੀ

0
Weather Update: ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਭਾਰੀ ਬਾਰਸ਼ ਦੀ ਚਿਤਾਵਨੀ

ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਸਰਦੀ ਦੀ ਦਸਤਕ ਦੇ ਨਾਲ-ਨਾਲ ਕਈ ਥਾਵਾਂ ‘ਤੇ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ। ਅਜਿਹੇ ‘ਚ ਦੱਖਣੀ ਰਾਜਾਂ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਮੌਸਮ ਵਿਭਾਗ ਨੇ ਚੌਕਸ ਕਰਦੇ ਹੋਏ ਕਿਹਾ ਹੈ ਕਿ ਦੱਖਣੀ ਅੰਡੇਮਾਨ ਸਾਗਰ ‘ਚ ਘੱਟ ਦਬਾਅ ਵਾਲਾ ਖੇਤਰ ਬਣਨ ਕਾਰਨ 30 ਨਵੰਬਰ ਤੋਂ ਤਾਮਿਲਨਾਡੂ ‘ਚ ਬਾਰਿਸ਼ ‘ਚ ਕਮੀ ਆ ਸਕਦੀ ਹੈ। ਪਰ ਉਦੋਂ ਤੱਕ ਤਾਮਿਲਨਾਡੂ ਸਮੇਤ ਹੋਰ ਦੱਖਣੀ ਰਾਜਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਮਾਹੇ, ਲਕਸ਼ਦੀਪ, ਤੱਟਵਰਤੀ ਆਂਧਰਾ ਪ੍ਰਦੇਸ਼, ਯਨਮ ਅਤੇ ਰਾਇਲਸੀਮਾ ਖੇਤਰ ਵਿੱਚ ਅਗਲੇ 3 ਦਿਨਾਂ ਤੱਕ ਭਾਰੀ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ ਉੱਥੇ ਬਾਰਿਸ਼ ਘਟੇਗੀ ।

ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ 29 ਨਵੰਬਰ ਤੱਕ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ 28 ਨਵੰਬਰ ਨੂੰ ਦੱਖਣੀ ਤੱਟੀ ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਕੇਰਲ ਅਤੇ ਮਹੇ ‘ਚ 28 ਅਤੇ 29 ਨਵੰਬਰ ਨੂੰ ਵੀ ਭਾਰੀ ਬਾਰਿਸ਼ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਇਸ ਦੇ ਨਾਲ ਹੀ ਕੋਂਕਣ, ਗੋਆ, ਮੱਧ ਮਹਾਰਾਸ਼ਟਰ ਅਤੇ ਗੁਜਰਾਤ ਦੇ ਜ਼ਿਆਦਾਤਰ ਇਲਾਕਿਆਂ ‘ਚ 30 ਨਵੰਬਰ ਤੋਂ 1 ਦਸੰਬਰ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਇਨ੍ਹਾਂ ਇਲਾਕਿਆਂ ‘ਚ ਤੇਜ਼ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 29 ਨਵੰਬਰ ਨੂੰ ਅੰਡੇਮਾਨ ਸਾਗਰ ‘ਚ ਘੱਟ ਦਬਾਅ ਦਾ ਖੇਤਰ ਬਣਨ ਕਾਰਨ 30 ਨਵੰਬਰ ਅਤੇ 1 ਦਸੰਬਰ ਨੂੰ ਅੰਡੇਮਾਨ ਨਿਕੋਬਾਰ ‘ਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਭਾਰੀ ਮੀਂਹ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸਮੁੰਦਰ ਨੂੰ ਲੈ ਕੇ ਚਿਤਾਵਨੀ ਵੀ ਜਾਰੀ ਕੀਤੀ ਹੈ। ਉਨ੍ਹਾਂ ਅਨੁਸਾਰ 28 ਨਵੰਬਰ ਨੂੰ ਮੰਨਾਰ ਦੀ ਖਾੜੀ, ਤਾਮਿਲਨਾਡੂ ਦੇ ਦੱਖਣੀ ਤੱਟਵਰਤੀ ਖੇਤਰ ਅਤੇ ਬੰਗਾਲ ਦੀ ਖਾੜੀ ਵਿੱਚ ਬਹੁਤ ਤੇਜ਼ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਨ੍ਹਾਂ ਦੀ ਰਫਤਾਰ 60 ਕਿਲੋਮੀਟਰ ਪ੍ਰਤੀ ਘੰਟੇ ਤੱਕ ਹੋ ਸਕਦੀ ਹੈ। ਅਜਿਹੇ ‘ਚ 1 ਦਸੰਬਰ ਤੱਕ ਮੌਸਮ ਵਿਭਾਗ ਨੇ ਮਛੇਰਿਆਂ ਨੂੰ ਇਨ੍ਹਾਂ ਇਲਾਕਿਆਂ ‘ਚ ਨਾ ਜਾਣ ਦੀ ਸਲਾਹ ਦਿੱਤੀ ਹੈ।

ਕਸ਼ਮੀਰ ‘ਚ ਜ਼ਿਆਦਾਤਰ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ‘ਚ ਸੁਧਾਰ ਹੋਇਆ ਹੈ ਅਤੇ ਸ਼੍ਰੀਨਗਰ ‘ਚ ਤਾਪਮਾਨ ਜਮ੍ਹਾ ਅੰਕ ਤੋਂ ਉਪਰ ਦਰਜ ਕੀਤਾ ਗਿਆ, ਜਿਸ ਨਾਲ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲੀ ਹੈ। ਦੱਖਣੀ ਕਸ਼ਮੀਰ ਦੇ ਕੋਕੇਰਨਾਗ ਨੂੰ ਛੱਡ ਕੇ ਬਾਕੀ ਘਾਟੀ ਵਿੱਚ ਰਾਤ ਦੇ ਤਾਪਮਾਨ ਵਿੱਚ ਸੁਧਾਰ ਹੋਇਆ ਹੈ।

LEAVE A REPLY

Please enter your comment!
Please enter your name here