ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਸਾਫ਼ ਰਿਹਾ ਹੈ। ਤਾਪਮਾਨ ਵਧਣ ਤੋਂ ਬਾਅਦ ਲੋਕਾਂ ਨੂੰ ਠੰਡ ਤੋਂ ਰਾਹਤ ਮਿਲ ਰਹੀ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਆਈਐਮਡੀ ਅਨੁਸਾਰ ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ ਵਿੱਚ ਅਗਲੇ ਤਿੰਨ-ਚਾਰ ਦਿਨਾਂ ਤੱਕ ਮੀਂਹ ਪਵੇਗਾ, ਜਿਸ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਇਸ ਦੇ ਨਾਲ ਹੀ ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ‘ਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਵਿਭਾਗ ਨੇ ਦੱਸਿਆ ਕਿ 24 ਅਤੇ 25 ਫਰਵਰੀ ਨੂੰ ਬਿਹਾਰ, ਝਾਰਖੰਡ, ਉੜੀਸਾ ਅਤੇ ਬੰਗਾਲ-ਸਿੱਕਮ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਦੇ ਅਨੁਸਾਰ 22 ਤੋਂ 24 ਫਰਵਰੀ ਤੱਕ ਜੰਮੂ-ਕਸ਼ਮੀਰ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵਿਆਪਕ ਹਲਕੀ/ਦਰਮਿਆਨੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ। ਆਈਐਮਡੀ ਨੇ ਸੋਮਵਾਰ ਨੂੰ ਕਿਹਾ ਕਿ ਅਰੁਣਾਚਲ ਪ੍ਰਦੇਸ਼, ਅਸਾਮ-ਮੇਘਾਲਿਆ ਅਤੇ ਨਾਗਾਲੈਂਡ-ਮਨੀਪੁਰ-ਮਿਜ਼ੋਰਮ-ਤ੍ਰਿਪੁਰਾ ਵਿੱਚ 24 ਘੰਟਿਆਂ ਦੌਰਾਨ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।