ਅੰਮ੍ਰਿਤਸਰ ਵਿਖੇ ਗੋਲੀ ਲੱਗਣ ਨਾਲ ਔਰਤ ਦੀ ਹੋਈ ਮੌਤ

0
63
Amritsar Death

ਅੰਮ੍ਰਿਤਸਰ, 28 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਬੀਤੇ ਦਿਨੀਂ ਇਕ ਮਹਿਲਾ ਦੀ ਗੋਲੀ ਲੱਗਣ ਕਾਰਨ ਮੌਤ (Death) ਹੋ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ ।

ਕੌਣ ਹੈ ਇਹ ਮਹਿਲਾ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਗ੍ਰੀਨ ਫੀਲਡ ਵਿਖੇ ਜੋ ਬੀਤੇ ਦਿਨੀਂ ਇਕ ਮਹਿਲਾ ਦੀ ਗੋਲੀ ਲੱਗਣ (Shoot) ਕਾਰਨ ਮੌਤ ਹੋ ਗਈ ਹੈ ਵਿਚ ਮਹਿਲਾ ਦੀ ਪਛਾਣ ਸਬੀਨਾ ਦੇ ਤੌੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਮਹਿਲਾ ਤੇ ਗੋਲੀ ਕਿਸਨੇ ਚਲਾਈ ਅਤੇ ਕਿਸ ਕਾਰਨ ਪਿੱਛੇ ਗੋਲੀ ਚਲਾਈ ਗਈ ਹੈ ਸਬੰਧੀ ਹਾਲੇ ਤੱਕ ਕੁੱਝ ਵੀ ਸਪੱਸ਼ਟ ਨਹੀਂ ਹੋ ਸਕਿਆ ਹੈ ।

ਕੀ ਦੱਸਿਆ ਏ. ਸੀ. ਪੀ. ਨੇ

ਉਕਤ ਵਾਪਰੇ ਗੋੋਲੀਬਾਰੀ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਏ. ਸੀ. ਪੀ. ਗਗਨਦੀਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗ੍ਰੀਨ ਫੀਲਡ ਥਾਣਾ ਸਦਰ ਇਲਾਕੇ ਵਿੱਚ ਇੱਕ ਔਰਤ ਨੂੰ ਗੋਲੀ ਲੱਗੀ ਹੈ, ਜਿਸ ਨੂੰ ਤੁਰੰਤ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਪੁਲਿਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ।

ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਪ੍ਰਾਪਤ ਸੂਚਨਾ ਮੁਤਾਬਕ ਗੋਲੀ ਲੱਗਣ ਕਾਰਨ ਹੋਈ ਮਹਿਲਾ ਦੀ ਮੌਤ ਸਬੰਧੀ ਫਿਲਹਾਲ ਪੁਲਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ (Case registered) ਕਰ ਲਿਆ ਗਿਆ ਹੈ ।

LEAVE A REPLY

Please enter your comment!
Please enter your name here