ਚੰਡੀਗੜ੍ਹ : ਪੰਜਾਬ-ਚੰਡੀਗੜ੍ਹ ‘ਚ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਨੇ ਅੱਜ ਯਾਨੀ 7 ਅਪ੍ਰੈਲ ਤੋਂ ਪੰਜਾਬ ਅਤੇ ਚੰਡੀਗੜ੍ਹ ‘ਚ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਇਹ ਸਥਿਤੀ 10 ਅਪ੍ਰੈਲ ਤੱਕ ਜਾਰੀ ਰਹੇਗੀ।ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ‘ਚ 1.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।
ਪੰਜਾਬ ਨੇ 124 ਲੱਖ ਮੀਟਰਕ ਟਨ ਕਣਕ ਦਾ ਟੀਚਾ ਰੱਖਿਆ, 28,894 ਕਰੋੜ ਰੁਪਏ ਸੀ.ਸੀ.ਐਲ. ਰਾਸ਼ੀ ਦੇ ਵੀ ਕੀਤੇ ਪ੍ਰਬੰਧ
ਦੱਸ ਦਈਏ ਕਿ ਤਾਪਮਾਨ ਆਮ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 37.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸ਼ਹਿਰਾਂ ਵਿੱਚ ਤਾਪਮਾਨ 32.0 ਡਿਗਰੀ ਸੈਲਸੀਅਸ ਤੋਂ ਉਪਰ ਹੈ। ਮੌਸਮ ਵਿਭਾਗ ਅਨੁਸਾਰ 4 ਤੋਂ 10 ਅਪ੍ਰੈਲ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।