ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
ਆਏ ਦਿਨ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਉਦੀ ਹੈ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਅਜਨਾਲਾ ‘ਚ ਹੈਰੋਇਨ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ : ਮਨੀ ਲਾਂਡਰਿੰਗ ਮਾਮਲਾ : ਪੰਜਾਬ ਦੇ ਆਪ ਵਿਧਾਇਕ ਲੈਣਗੇ ਹਾਈਕੋਰਟ ਦੀ ਸ਼ਰਨ
ਪੁਲਿਸ ਨੇ ਮ੍ਰਿਤਕ ਰਣਜੀਤ ਮਸੀਹ ਦੀ ਮਾਤਾ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਹੈਪੀ ਅਤੇ ਸਾਹਿਲ ਵਾਸੀ ਅਜਨਾਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਦੋਵਾਂ ਨੂੰ ਪਿੰਡ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਰਣਜੀਤ ਮਸੀਹ 27 ਜੁਲਾਈ ਨੂੰ ਘਰੋਂ ਨਿਕਲਿਆ ਸੀ ਪਰ 28 ਜੁਲਾਈ ਤੱਕ ਘਰ ਵਾਪਸ ਨਹੀਂ ਆਇਆ।
ਜਿਸ ਤੋਂ ਬਾਅਦ ਰਣਜੀਤ ਦੀ ਲਾਸ਼ ਅਜਨਾਲਾ ਦੇ ਸਾਕੀ ਪੁਲ ਕੋਲ ਮਿਲੀ। ਪਰਮਜੀਤ ਕੌਰ ਅਨੁਸਾਰ ਹੈਪੀ ਅਤੇ ਸਾਹਿਲ ਉਸ ਲਈ ਹੈਰੋਇਨ ਲਿਆਉਂਦੇ ਸਨ, ਜਿਸ ਕਾਰਨ ਉਸ ਦੇ ਨੌਜਵਾਨ ਲੜਕੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।
ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ
ਜਿਸ ਤੋਂ ਬਾਅਦ ਅੱਜ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹੈਪੀ ਅਤੇ ਸਾਹਿਲ ਪਿੰਡ ‘ਚ ਘੁੰਮਦੇ ਹਨ ਅਤੇ ਨਸ਼ਾ ਸਪਲਾਈ ਕਰਦੇ ਹਨ। ਜਿਸ ਤੋਂ ਬਾਅਦ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਵਾਂ ਦੇ ਅੱਗੇ-ਪਿੱਛੇ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨੂੰ ਰੋਕਿਆ ਜਾ ਸਕੇ।