ਚੰਡੀਗੜ੍ਹ : ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਅੱਜ ਬਲੈਕ ਫਰਾਈਡੇ ਰੋਸ ਮਾਰਚ ਕਰ ਰਹੀ ਹੈ। ਉੱਥੇ ਹੀ ਇਸ ਵਿੱਚ ਉਨ੍ਹਾਂ ਦੇ ਇਸ ਮਾਰਚ ‘ਤੇ ਤਿੱਖੀ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਰਾਰਾ ਤੰਜ ਕੱਸਿਆ ਹੈ। ਸਿੱਧੂ ਨੇ ਟਵੀਟ ਕਰ ਕਿਹਾ ਕਿ ਕਾਲੇ ਕਾਨੂੰਨਾਂ ਦੇ ਨਿਰਮਾਤਾ ਅਤੇ ਰਖਵਾਲੇ ਅੱਜ ਮਗਰਮੱਛ ਦੇ ਹੰਝੂ ਵਹਾ ਰਹੇ ਹਨ ! ! ਤੁਹਾਡਾ ਡਰਾਮਾ ਬੇਨਕਾਬ ਹੋ ਗਿਆ ਹੈ। ਇਸ ਟਵੀਟ ਦੇ ਨਾਲ ਉਨ੍ਹਾਂ ਨੇ ਬਾਦਲ ਪਰਿਵਾਰ ਦੀ ਇੱਕ ਪੁਰਾਣੀ ਵੀਡੀਓ ਵੀ ਸ਼ੇਅਰ ਕੀਤੀ ਹੈ।
There are lies, white lies, then there is a bundle of lies called Sukha Gappi @officeofssbadal … The creators and defenders of the black laws are shedding crocodile tears today !! Your drama stands exposed …#BlackDay pic.twitter.com/Y2mKOAWYbc
— Navjot Singh Sidhu (@sherryontopp) September 17, 2021