ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ਲਈ ਹੋਈ ਚੋਣ

0
79

ਅਰਸ਼ਦੀਪ ਸਿੰਘ ਨੇ ਇਸ ਵਾਰ ਵੀ ਆਈਪੀਐੱਲ ਵਿੱਚ ਪੰਜਾਬ ਕਿੰਗਸ ਲਈ ਚੰਗਾ ਪ੍ਰਦਰਸ਼ਨ ਕੀਤਾ ਹੈ। ਭਾਵੇਂ ਉਨ੍ਹਾਂ ਦੀ ਟੀਮ ਪਲੇਆਫ ਤੱਕ ਨਹੀਂ ਪਹੁੰਚ ਸਕੀ ਪਰ ਅਰਸ਼ਦੀਪ ਦੀਆਂ ਇਸ ਸੀਜ਼ਨ ਵਿੱਚ ਲਈਆਂ ਵਿਕਟਾਂ ਨੇ ਉਨ੍ਹਾਂ ਨੂੰ ਟੀਮ ਇੰਡੀਆ ਤੱਕ ਪਹੁੰਚਾ ਦਿੱਤਾ ਹੈ। ਅਰਸ਼ਦੀਪ ਨੂੰ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ‘ਚ ਚੁਣਿਆ ਗਿਆ ਹੈ।

ਪੰਜਾਬ ਕਿੰਗਜ਼ ਦੇ ਸਪਿੰਨਰ ਹਰਪ੍ਰੀਤ ਬਰਾੜ ਨੇ ਟੀਮ ਇੰਡੀਆ ਵਿੱਚ ਆਪਣੇ ਸਾਥੀ ਅਰਸ਼ਦੀਪ ਸਿੰਘ ਦੀ ਚੋਣ ’ਤੇ ਖੁਸ਼ੀ ਪ੍ਰਗਟਾਈ ਹੈ। ਉਸ ਨੇ ਐਤਵਾਰ ਨੂੰ ਹੈਦਰਾਬਾਦ ਖਿਲਾਫ 26 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਉਸ ਨੂੰ ਮੈਚ ਦਾ ਖਿਡਾਰੀ ਚੁਣਿਆ ਗਿਆ। ਸਨਰਾਈਜ਼ਰਜ਼ ਦੀ ਟੀਮ 8 ਵਿਕਟਾਂ ‘ਤੇ 157 ਦੌੜਾਂ ਹੀ ਬਣਾ ਸਕੀ ਅਤੇ ਪੰਜਾਬ ਨੇ ਇਹ ਟੀਚਾ 15.1 ਓਵਰਾਂ ‘ਚ ਹਾਸਲ ਕਰ ਲਿਆ।

ਹਰਪ੍ਰੀਤ ਬਰਾੜ ਨੇ ਪੰਜਾਬ ਦੀ ਪੰਜ ਵਿਕਟਾਂ ਦੀ ਜਿੱਤ ਤੋਂ ਬਾਅਦ ਕਿਹਾ ਕਿ ਉਸ ਦਾ ਪੂਰਾ ਧਿਆਨ ਆਪਣੇ ਹੁਨਰ ‘ਤੇ ਸੀ ਅਤੇ ਉਸ ਨੇ ਆਪਣੀ ਰਣਨੀਤੀ ਨੂੰ ਪੂਰਾ ਕੀਤਾ। ਬਰਾੜ ਤੋਂ ਇਲਾਵਾ ਨਾਥਨ ਐਲਿਸ ਨੇ ਵੀ 3 ਵਿਕਟਾਂ ਲਈਆਂ। ਹਰਪ੍ਰੀਤ ਬਰਾੜ ਨੇ ਕਿਹਾ, ‘ਪਿਚ ਦੇਖਣ ਤੋਂ ਬਾਅਦ ਮੈਨੂੰ ਲੱਗਾ ਕਿ ਇਹ ਸਪਿਨਰਾਂ ਦੀ ਮਦਦ ਕਰ ਸਕਦੀ ਹੈ। ਇਸ ਸੀਜ਼ਨ ‘ਚ ਸਪਿਨਰਾਂ ‘ਤੇ ਕਾਫੀ ਦੌੜਾਂ ਬਣਾਈਆਂ ਗਈਆਂ ਹਨ ਅਤੇ ਮੈਨੂੰ ਲੱਗਾ ਕਿ ਮੈਂ ਇਸ ਪਿੱਚ ‘ਤੇ ਚੰਗਾ ਪ੍ਰਦਰਸ਼ਨ ਕਰ ਸਕਦਾ ਹਾਂ।

ਉਸਨੇ ਅੱਗੇ ਕਿਹਾ, ‘ਮੇਰਾ ਨਿਸ਼ਾਨਾ ਆਪਣੀ ਰਣਨੀਤੀ ਨੂੰ ਲਾਗੂ ਕਰਨਾ ਅਤੇ ਦਬਾਅ ਵਿੱਚ ਚੰਗਾ ਪ੍ਰਦਰਸ਼ਨ ਕਰਨਾ ਸੀ। ਮੈਂ ਆਪਣੇ ਹੁਨਰ ‘ਤੇ ਧਿਆਨ ਦਿੱਤਾ।” ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਲਈ ਆਪਣੇ ਸਾਥੀ ਅਰਸ਼ਦੀਪ ਸਿੰਘ ਦੀ ਭਾਰਤੀ ਟੀਮ ‘ਚ ਚੋਣ ਬਾਰੇ ਬਰਾੜ ਨੇ ਕਿਹਾ, ‘ਮੈਂ ਉਸ ਲਈ ਖੁਸ਼ ਹਾਂ। ਉਸ ਨੂੰ ਦੇਸ਼ ਲਈ ਖੇਡਣ ਦਾ ਮੌਕਾ ਮਿਲਿਆ ਕਿਉਂਕਿ ਹਰ ਖਿਡਾਰੀ ਇਹੀ ਚਾਹੁੰਦਾ ਹੈ।

ਹਰਭਜਨ ਸਿੰਘ ਨੇ ਵੀ ਅਰਸ਼ਦੀਪ ਸਿੰਘ ਦੀ ਤਾਰੀਫ ਕੀਤੀ

ਹਰਭਜਨ ਸਿੰਘ ਸਾਬਕਾ ਭਾਰਤੀ ਸਪਿਨ ਵਿਜ਼ਾਰਡ ਨੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਤਾਰੀਫ ਕੀਤੀ, ਅਤੇ ਉਸਦੇ ਭਵਿੱਖ ਬਾਰੇ ਇੱਕ ਦਲੇਰਾਨਾ ਭਵਿੱਖਬਾਣੀ ਕੀਤੀ। ਆਈਪੀਐਲ 2022 ਵਿੱਚ ਕਈ ਗੁਣਵੱਤਾ ਵਾਲੇ ਘਰੇਲੂ ਖਿਡਾਰੀਆਂ ਦਾ ਉਭਾਰ ਦੇਖਿਆ ਗਿਆ।

LEAVE A REPLY

Please enter your comment!
Please enter your name here