
ਅੱਜ ਸਵੇਰੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਡਰੋਨ ਦੇਖਿਆ ਗਿਆ। ਤੁਰੰਤ ਕਾਰਵਾਈ ਕਰਦੇ ਹੋਏ ਬੀਐਸਐਫ ਦੇ ਜਵਾਨਾਂ ਨੇ ਡਰੋਨ ‘ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਇਹ ਪਾਕਿਸਤਾਨ ਵੱਲ ਮੁੜ ਗਿਆ।
ਬੀਐਸਐਫ ਅਧਿਕਾਰੀਆਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਨੂੰ ਦੋ ਥਾਵਾਂ ਤੋਂ ਵਿਸਫੋਟਕ ਮਿਲੇ ਹਨ।
ਬੀਐਸਐਫ ਦੇ ਬਿਆਨ ਵਿੱਚ ਕਿਹਾ ਗਿਆ ਹੈ, “ਅੱਜ ਕਰੀਬ 12:50 ਵਜੇ ਪੰਜਗਰਾਈਂ ਵਿੱਚ ਸੈਨਿਕਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵੱਲ ਆਉਣ ਵਾਲੀ ਸ਼ੱਕੀ ਉਡਾਣ ਦੀ ਗੂੰਜ ਸੁਣੀ।”
ਇਸ ਦੇ ਨਾਲ ਹੀ ਅੱਗੇ ਇਹ ਕਿਹਾ, “ਘੱਗਰ ਅਤੇ ਸਿੰਘੋਕੇ ਦੇ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸ਼ੱਕੀ ਨਸ਼ੀਲੇ ਪਦਾਰਥਾਂ ਦੇ ਨਾਲ ਪੀਲੇ ਰੰਗ ਦੇ ਦੋ ਪੈਕਟ ਬਰਾਮਦ ਕੀਤੇ ਗਏ। ਇਸ ਕਾਰਨ ਖੇਤਰ ਵਿੱਚ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਦੂਜੇ ਪਾਸੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਵਰਤੋਂ ਕਰਕੇ ਪੰਜਾਬ ਦੇ ਗੁਰਦਾਸਪੁਰ ਖੇਤਰ ਵਿੱਚ ਦੋ ਸ਼ੱਕੀ ਬਕਸਿਆਂ ਨੂੰ ਭਾਰਤੀ ਸਰਹੱਦ ਦੇ ਅੰਦਰ ਸੁੱਟਿਆ ਗਿਆ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਬੀ.ਐਸ.ਐਫ ਦੇ ਜਵਾਨ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੇ ਨਾਲ ਸਥਾਨਕ ਪੁਲਿਸ ਟੀਮ ਵੀ ਮੌਕੇ ਉੱਤੇ ਪਹੁੰਚ ਗਈ ਹੈ। ਇਸ ਸ਼ੱਕੀ ਬਕਸੇ ਦੀ ਜਾਂਚ ਕੀਤੀ ਜਾ ਰਹੀ ਹੈ।