ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 12 ਨ.ਸ਼ਾ ਤਸਕਰ ਕੀਤੇ ਗ੍ਰਿਫਤਾਰ

0
249

ਨਸ਼ਿਆਂ ਖਿਲਾਫ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਯੂਪੀ ਤੇ ਗੁਜਰਾਤ ਤੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਕੁੱਲ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 16 ਲੱਖ ਦੇ ਲਗਭਗ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਤੇ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਫੜੇ ਗਏ ਮੁਲਜ਼ਮਾਂ ਵਿਚੋਂ 5 ਤਰਨਤਾਰਨ ਦੇ ਰਹਿਣ ਵਾਲੇ ਹਨ ਤੇ 2 ਯੂਪੀ ਸਥਿਤ ਮਥੁਰਾ ਜ਼ਿਲ੍ਹੇ ਦੇ ਪਿੰਡ ਕੋਸੀਕਲਾਂ ਵਾਸੀ ਸਚਿਨ ਕੁਮਾਰ, ਯੋਗੇਸ਼ ਉਰਫ਼ ਰਿੰਕੂ ਦਿੱਲੀ ਵਾਸੀ ਮਨੀਸ਼, ਰੇਖਾ ਆਦਿ ਦੇ ਹਨ। ਉਕਤ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

LEAVE A REPLY

Please enter your comment!
Please enter your name here