ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਸਵੇਰੇ 11.00 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੰਗਾਂ ‘ਤੇ ਇਸ ਮੀਟਿੰਗ ‘ਚ ਵਿਚਾਰ ਕੀਤਾ ਜਾ ਸਕਦਾ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਵੇਗੀ।