ਦਿੱਲੀ-ਐਨਸੀਆਰ ਵਿੱਚ ਹੋਈ ਭਾਰੀ ਬਾਰਸ਼ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ।ਆਈਐਮਡੀ ਦਾ ਕਹਿਣਾ ਹੈ ਕਿ 17 ਸਤੰਬਰ ਤੋਂ ਦਿੱਲੀ ਵਿੱਚ ਦੁਬਾਰਾ ਭਾਰੀ ਬਾਰਸ਼ ਪੈ ਸਕਦੀ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁੱਝ ਹਿੱਸਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ।
ਇਸ ਦੇ ਨਾਲ ਹੀ ਪਟਿਆਲਾ ਸ਼ਹਿਰ ‘ਚ ਵੀ ਅੱਜ ਸਵੇਰੇ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ।ਮੌਸਮ ਵਿਭਾਗ ਅਨੁਸਾਰ ਮੀਂਹ ਦਿੱਲੀ-ਐਨਸੀਆਰ ਦੇ ਨਾਲ-ਨਾਲ ਪੰਜਾਬ ਅਤੇ ਰਾਜਸਥਾਨ ਵਿੱਚ ਵੀ ਪਏਗਾ। 17 ਅਤੇ 18 ਸਤੰਬਰ ਨੂੰ ਦਿੱਲੀ ਵਿੱਚ ਦੁਬਾਰਾ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 3 ਤੋਂ 4 ਦਿਨਾਂ ਵਿੱਚ ਮੁੰਬਈ, ਕੋਂਕਣ ਖੇਤਰ ਅਤੇ ਪੱਛਮੀ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਹੈ।
ਰਾਇਗੜ੍ਹ, ਪੁਣੇ, ਰਤਨਾਗਿਰੀ, ਸਤਾਰਾ ਅਤੇ ਕੋਲਹਾਪੁਰ ਵਿੱਚ ਮੀਂਹ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਓਂਗਜ਼ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਹੋਰ ਹਿੱਸਿਆਂ ਵਿੱਚ ਆਮ ਮੀਂਹ ਦੀ ਸੰਭਾਵਨਾ ਹੈ।
ਆਈਐਮਡੀ ਵੱਲੋਂ ਕਿਹਾ ਗਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਵਾਲਾ ਖੇਤਰ ਵਿਕਸਤ ਹੋ ਰਿਹਾ ਹੈ। ਇਹ ਕੁੱਝ ਦਿਨਾਂ ਵਿੱਚ ਉੱਤਰ ਅਤੇ ਉੱਤਰ -ਪੱਛਮ ਵੱਲ ਵਧਣ ਦੀ ਸੰਭਾਵਨਾ ਹੈ। ਇਸ ਕਾਰਨ ਐਤਵਾਰ ਤੋਂ ਮੁੰਬਈ ਸਮੇਤ ਪੱਛਮੀ ਮਹਾਰਾਸ਼ਟਰ, ਕੋਂਕਣ ਖੇਤਰ ਵਿੱਚ ਬਾਰਸ਼ ਹੋਵੇਗੀ।