ਕਿਸਾਨਾਂ ‘ਤੇ ਮਹਿੰਗਾਈ ਦੀ ਮਾਰ! ਕੇਂਦਰ ਸਰਕਾਰ ਨੇ ਡੀਏਪੀ ਖਾਦ ਦੇ ਵਧਾਏ ਰੇਟ

0
60

ਕੇਂਦਰ ਸਰਕਾਰ ਨੇ ਡੀਏਪੀ ਖਾਦ ਦੇ ਭਾਅ ’ਚ 150 ਰੁਪਏ ਪ੍ਰਤੀ ਗੱਟਾ ਵਾਧਾ ਕਰ ਦਿੱਤਾ ਹੈ।

ਪਹਿਲੀ ਅਪਰੈਲ ਨੂੰ ਕੀਤੇ ਵਾਧੇ ਪਿੱਛੋਂ ਪੰਜਾਬ ਵਿੱਚ ਡੀਏਪੀ ਖਾਦ ਦੀ ਕੀਮਤ 1200 ਰੁਪਏ ਤੋਂ ਵੱਧ ਕੇ 1350 ਰੁਪਏ ਪ੍ਰਤੀ ਗੱਟਾ ਹੋ ਗਈ ਹੈ। ਪਿਛਲੇ ਸਾਲ ਵੀ ਕੇਂਦਰ ਨੇ ਇੱਕ ਵਾਰ ਪ੍ਰਤੀ ਬੋਰੀ ਕੀਮਤ 1200 ਤੋਂ ਵਧਾ ਕੇ 1900 ਰੁਪਏ ਕਰ ਦਿੱਤੀ ਸੀ। ਉਸ ਸਮੇਂ ਰੌਲਾ ਪੈਣ ਕਰਕੇ ਕੇਂਦਰ ਨੇ ਸਬਸਿਡੀ ਵਿੱਚ ਵਾਧਾ ਕਰ ਦਿੱਤਾ ਸੀ ਜਿਸ ਪਿੱਛੋਂ ਖਾਦ ਮੁੜ ਪੁਰਾਣੇ ਭਾਅ ’ਤੇ ਕਿਸਾਨਾਂ ਨੂੰ ਮਿਲਣ ਲੱਗੀ ਸੀ।

ਖਾਦਾਂ ਦੇ ਭਾਅ ਵਿੱਚ ਵਾਧੇ ਦੀ ਸਭ ਤੋਂ ਵੱਡੀ ਮਾਰ ਪੰਜਾਬ ਦੇ ਕਿਸਾਨਾਂ ਉੱਪਰ ਪੈਂਦੀ ਹੈ ਕਿਉਂਕਿ ਸੂਬੇ ਵਿੱਚ ਸਭ ਤੋਂ ਵੱਧ ਖਾਦਾਂ ਦੀ ਖਪਤ ਹੁੰਦੀ ਹੈ। ਪੰਜਾਬ ਵਿੱਚ ਡੀਏਪੀ ਖਾਦ ਦੀ ਸਾਲਾਨਾ 7.50 ਲੱਖ ਮੀਟਰਿਕ ਟਨ ਦੀ ਖਪਤ ਹੁੰਦੀ ਹੈ ਜਿਸ ’ਚੋਂ 5.25 ਲੱਖ ਮੀਟਰਿਕ ਟਨ ਹਾੜ੍ਹੀ ਦੀ ਫ਼ਸਲ ’ਤੇ ਤੇ 2.25 ਲੱਖ ਮੀਟਰਿਕ ਟਨ ਡੀਏਪੀ ਦੀ ਖਪਤ ਸਾਉਣੀ ਦੀ ਫਸਲ ’ਤੇ ਹੁੰਦੀ ਹੈ।

LEAVE A REPLY

Please enter your comment!
Please enter your name here