ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ‘ਤੇ ਕੇਂਦਰੀ ਮੰਤਰੀ ਪਰਗਟ ਸਿੰਘ ਨੇ ਕਹੀ ਇਹ ਗੱਲ

0
102

ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸੂਬੇ ਦੀ ਸਿਆਸਤ ਵੀ ਤੇਜ਼ ਹੋ ਗਈ ਹੈ। ਕੈਪਟਨ ਦੇ ਇਸ ਬਿਆਨ ‘ਤੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਤੇ ਬੀਜੇਪੀ ਦੀ ਸਾਂਝ ਜੋ ਅੰਦਰਖਾਤੇ ਚੱਲ ਰਹੀ ਸੀ, ਉਹ ਹੁਣ ਲੋਕਾਂ ਦੇ ਸਾਹਮਣੇ ਆ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਤੇ ਬੀਜੇਪੀ ਦੀ ਪੈਦਾ ਕੀਤੀ ਹੋਈ ਸਮੱਸਿਆ ਤਿੰਨ ਖੇਤੀ ਕਾਨੂੰਨ ਹਨ ਜਿਸ ਦਾ ਖਮਿਆਜ਼ਾ ਲੰਬੇ ਸਮੇਂ ਤੋਂ ਕਿਸਾਨ ਭੁਗਤ ਰਹੇ ਹਨ। ਪਰਗਟ ਸਿੰਘ ਨੇ ਕਿਹਾ ਕਿ 650 ਕਿਸਾਨਾਂ ਦੀ ਮੌਤ ਦਾ ਜ਼ਿੰਮੇਵਾਰ ਕੌਣ ਹੈ ? ਕੀ ਕੈਪਟਨ ਅਮਰਿੰਦਰ ਸਿੰਘ ਇਸ ਦੇ ਜ਼ਿੰਮੇਵਾਰ ਨਹੀਂ ? ਅੰਦੋਲਨ ਨੂੰ ਬਦਨਾਮ ਕਰਨਾ ਬੀਜੇਪੀ ਦੀ ਸਾਜ਼ਿਸ਼ ਹੈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਲਾਗੂ ਕੀਤਾ ਅਤੇ ਬਾਦਲ ਪਰਿਵਾਰ ਨੇ ਸਮਰਥਨ ਦਿੱਤਾ।

ਪਰਗਟ ਸਿੰਘ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੂਰੀ ਪਾਵਰ ਦਿੱਤੀ ਹੋਈ ਸੀ ਪਰ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲ ਵਿੱਚ ਕੋਈ ਕੰਮ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਕਿਸੇ ਤਰ੍ਹਾਂ ਦੀ ਰੋਕ ਟੋਕ ਨਹੀਂ ਸੀ। ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਮੁੱਖ ਮੁੱਦਿਆਂ ‘ਤੇ ਕੋਈ ਕੰਮ ਨਹੀਂ ਹੋ ਸਕਿਆ।

ਕੈਬਨਿਟ ਮੰਤਰੀ ਪਰਗਟ ਸਿੰਘ ਨੇ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਚਾਹੇ ਨਵੀਂ ਪਾਰਟੀ ਬਣਾ ਸਕਦੇ ਹਨ ਇਹ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ ਪਰ ਜੇਕਰ ਆਪਣੇ ਕਾਰਜਕਾਲ ਵਿਚ ਵਧੀਆ ਢੰਗ ਨਾਲ ਕੰਮ ਕੀਤਾ ਹੁੰਦਾ ਤਾਂ ਅੱਜ ਸਰਕਾਰ ਦਾ ਹਿੱਸਾ ਹੁੰਦੇ। ਪਰਗਟ ਸਿੰਘ ਨੇ ਕਿਹਾ ਕਿ ਸਾਨੂੰ ਕੈਪਟਨ ਨੂੰ ਮਨਾਉਣ ਦੀ ਜ਼ਰੂਰਤ ਨਹੀਂ । ਉਹ ਕਾਂਗਰਸ ਦਾ ਹਿੱਸਾ ਰਹਿਣ ਜਾਂ ਨਾ ਰਹਿਣ।

ਬੀਤੇ ਦਿਨ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਉਹ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਨਾਲ ਗਠਜੋੜ ਵੱਲ ਇਸ਼ਾਰਾ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਦਾ ਮੁੱਦਾ ਸੁਲਝਾ ਲਿਆ ਜਾਂਦਾ ਹੈ ਤਾਂ ਵਿਧਾਨ ਸਭਾ ਚੋਣਾਂ ‘ਚ ਬੀਜੇਪੀ ਨਾਲ ਗਠਜੋੜ ਹੋ ਸਕਦਾ ਹੈ।

LEAVE A REPLY

Please enter your comment!
Please enter your name here