ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਿਕਰੋਨ ਕਾਰਨ ਦੇਸ਼ ਵਿੱਚ ਹਲਚਲ ਮਚੀ ਹੋਈ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਵੇਰੀਐਂਟ ‘ਤੇ ਚਿੰਤਾ ਪ੍ਰਗਟਾਈ ਹੈ ਅਤੇ ਫਲਾਈਟਾਂ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕੀਤਾ ਕਿ ਕਈ ਦੇਸ਼ਾਂ ਨੇ ਓਮਿਕਰੋਨ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ਨੂੰ ਰੋਕ ਦਿੱਤਾ ਹੈ ਪਰ ਅਸੀਂ ਦੇਰੀ ਕਿਉਂ ਕਰ ਰਹੇ ਹਾਂ? ਪਹਿਲੀ ਲਹਿਰ ਵਿੱਚ ਵੀ ਅਸੀਂ ਵਿਦੇਸ਼ੀ ਉਡਾਣਾਂ ਨੂੰ ਰੋਕਣ ਵਿੱਚ ਦੇਰੀ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਵੱਧ ਵਿਦੇਸ਼ੀ ਉਡਾਣਾਂ ਦਿੱਲੀ ਆਉਂਦੀਆਂ ਹਨ, ਦਿੱਲੀ ਸਭ ਤੋਂ ਵੱਧ ਪ੍ਰਭਾਵਿਤ ਹੁੰਦੀ ਹੈ। ਪ੍ਰਧਾਨ ਮੰਤਰੀ ਸਾਹਿਬ ਕਿਰਪਾ ਕਰਕੇ ਫਲਾਈਟਾਂ ਤੁਰੰਤ ਬੰਦ ਕਰ ਦਿਓ।
कई देशों ने ऑमिक्रान प्रभावित देशों से आने वाली उड़ानें बंद कर दी हैं। हम देरी क्यों कर रहे हैं? पहली वेव में भी हमने विदेशी उड़ानें रोकने में देरी कर दी थी। अधिकतर विदेशी उड़ानें दिल्ली में आती हैं, दिल्ली सबसे ज़्यादा प्रभावित होती है। PM साहिब कृपया उड़ानें तुरंत बंद करें https://t.co/A3a1QKz7pz
— Arvind Kejriwal (@ArvindKejriwal) November 30, 2021