ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ‘ਚ 20 ਗਾਵਾਂ ਦੀ ਹੱਤਿਆ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਲੋਕ ਅਤੇ ਸਾਰੇ ਨੇਤਾ ਇਸ ਦੀ ਨਿੰਦਾ ਕਰ ਰਹੇ ਹਨ ਅਤੇ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ‘ਆਪ’ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਅਜਿਹਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਗਊ ਵੰਸ਼ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਨੂੰਨ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਵਾਲੇ ਮਨੁੱਖਤਾ ਦੇ ਦੁਸ਼ਮਣ ਹਨ ਅਤੇ ਅਜਿਹੇ ਲੋਕਾਂ ਦਾ ਸਾਥ ਦੇਣ ਵਾਲੇ ਵੀ ਬਰਾਬਰ ਦੇ ਦੋਸ਼ੀ ਹਨ। ਕਿਸੇ ਨੂੰ ਵੀ ਅਜਿਹੀ ਘਿਨੌਣੀ ਹਰਕਤ ਕਰਕੇ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਹੁਸ਼ਿਆਰਪੁਰ ਜ਼ਿਲ੍ਹੇ ਚ ਗਊ ਵੰਸ਼ ਦਾ ਕਤਲੇਆਮ ਕਰਨ ਵਾਲੇ ਅਪਰਾਧੀ ਬਖਸ਼ੇ ਨਹੀਂ ਜਾਣਗੇ,ਅਮਨ ਕਾਨੂੰਨ ਅਤੇ ਭਾਈਚਾਰੇ ਨੂੰ ਖ਼ਰਾਬ ਕਰਨ ਵਾਲੇ ਮਨੁੱਖਤਾ ਦੇ ਦੁਸ਼ਮਣ ਹਨ , ਅਜਿਹੇ ਲੋਕਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਵੀ ਬਰਾਬਰ ਦੇ ਦੋਸ਼ੀ ਨੇ, ਕਿਸੇ ਨੂੰ ਵੀ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾਲ ਸੂਬੇ ਦੇ ਮਾਹੌਲ ਨੂੰ ਖਰਾਬ ਕਰਨ ਇਜਾਜ਼ਤ ਨਹੀਂ।
— Kultar Singh Sandhwan (@Sandhwan) March 13, 2022
ਦੱਸ ਦਈਏ ਕਿ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ‘ਚ 20 ਗਾਵਾਂ ਦੀਆਂ ਲਾਸ਼ਾਂ ਮਿਲੀਆਂ ਸਨ। ਇਨ੍ਹਾਂ ਸਾਰੀਆਂ ਗਾਵਾਂ ਦੇ ਧੜ ਅਤੇ ਸਿਰ ਵੱਖ-ਵੱਖ ਸਨ। ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀਜੀਪੀ ਨੂੰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ।