ਚੋਣਾਂ ਤੋਂ ਪਹਿਲਾਂ ਚੰਨੀ ਸਰਕਾਰ ਦਾ ‘ਟੋਟਕਾ’, ਮੰਤਰੀਆਂ ਨੂੰ ਵੰਡੇ ਜ਼ਿਲ੍ਹੇ

0
133

ਚੰਡੀਗੜ੍ਹ : ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਸਾਰੇ ਮੰਤਰੀਆਂ ਨੂੰ ਵਿਕਾਸ ਕੰਮਾਂ ਅਤੇ ਹੋਰ ਸਰਕਾਰੀ ਕੰਮਾਂ ਲਈ ਜ਼ਿਲ੍ਹੇ ਅਲਾਟ ਕਰ ਦਿੱਤੇ ਹਨ। ਰਾਜ ਸਰਕਾਰ ਨੇ ਇਸ ਨੂੰ ਲੈ ਕੇ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਪਰ ਇਸ ਵਿੱਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦਾ ਨਾਮ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਪੱਖ ਵਿੱਚ ਅਸਤੀਫ਼ਾ ਦੇ ਦਿੱਤੇ ਸੀ। ਰਾਜ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਫਿਰੋਜ਼ਪੁਰ ਅਤੇ ਸ਼੍ਰੀ ਮੁਕਤਸਰ ਸਾਹਿਬ ਦੀ ਜ਼ਿੰਮੇਦਾਰੀ ਦਿੱਤੀ ਗਈ ਹੈ।

ਉਥੇ ਹੀ ਓਮਪ੍ਰਕਾਸ਼ ਸੋਨੀ ਜਲੰਧਰ, , ਬ੍ਰਹਮ ਮਹਿੰਦਰਾ ਮੋਹਾਲੀ, ਮਨਪ੍ਰੀਤ ਸਿੰਘ ਬਾਦਲ ਲੁਧਿਆਣਾ ਅਤੇ ਰੋਪੜ, ਰਾਜਿੰਦਰ ਸਿੰਘ ਬਾਜਵਾ ਅੰਮ੍ਰਿਤਸਰ ਅਤੇ ਤਰਨਤਾਰਨ, ਅਰੁਣਾ ਚੌਧਰੀ ਹੁਸ਼ਿਆਰਪੁਰ ਅਤੇ ਪਠਾਨਕੋਟ, ਸੁਖਵਿੰਦਰ ਸਿੰਘ ਸਰਕਾਰੀਆ ਗੁਰਦਾਸਪੁਰ ਅਤੇ ਫਾਜ਼ਿਲਕਾ, ਰਾਣਾ ਗੁਰਜੀਤ ਸਿੰਘ ਬਰਨਾਲਾ, ਵਿਜੇ ਇੰਦਰ ਸਿੰਗਲਾ, ਫਤਿਹਗੜ੍ਹ ਸਾਹਿਬ, ਭਾਰਤ ਭੂਸ਼ਣ ਆਸ਼ੂ ਸੰਗਰੂਰ, ਫਿਰੋਜ਼ਪੁਰ ਅਤੇ ਫਰੀਦਕੋਟ, ਰਣਦੀਪ ਸਿੰਘ ਨਾਭਾ ਕਪੂਰਥਲਾ, ਰਾਜ ਕੁਮਾਰ ਵੇਰਕਾ ਪਟਿਆਲਾ, ਸੰਗਤ ਸਿੰਘ ਗਿਲਜੀਆਂ ਸ਼ਹੀਦ ਭਗਤ ਸਿੰਘ ਨਗਰ, ਪ੍ਰਗਟ ਸਿੰਘ ਮਾਲੇਰਕੋਟਲਾ, ਰਾਜਾ ਅਮਰਿੰਦਰ ਸਿੰਘ ਵੈਡਿੰਗ ਮਾਨਸਾ ਅਤੇ ਗੁਰਕੀਰਤ ਸਿੰਘ ਕੋਟਲੀ ਨੂੰ ਬਠਿੰਡਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

LEAVE A REPLY

Please enter your comment!
Please enter your name here