ਸਰਬੰਸਦਾਨੀ ਸ਼੍ਰੀ ਗੁਰੂਗੋਬਿੰਦ ਸਿੰਘ ਜੀ ਦੇ ਦੋਨੋ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਜੋੜ ਮੇਲ 26, 27 ਅਤੇ 28 ਦਸੰਬਰ ਨੂੰ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਤੇ ਹੋਣ ਜਾ ਰਿਹਾ ਹੈ। ਜਿੱਥੇ ਇਸ ਦੌਰਾਨ 35 ਲੱਖ ਤੋਂ 40 ਲੱਖ ਦੇ ਲੱਗਭਗ ਸੰਗਤ ਦੇ ਪਹੁੰਚਣ ਦੀ ਉਮੀਦ ਹੈ।
ਉੱਥੇ ਹੀ ਸਭਾ ਸ਼ੁਰੂ ਹੋਂਣ ਤੋਂ ਪਹਿਲਾਂ ਹੀ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚ ਸੰਗਤਾਂ ਵਲੋਂ ਵੱਡੀ ਗਿਣਤੀ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਸ਼ਹੀਦੀ ਸਭਾ ਵਿੱਚ ਪਹੁੰਚ ਰਹੀਆਂ ਸੰਗਤਾਂ ਦੀ ਸਹੂਲੀਅਤ ਲਈ SGPC ਅਤੇ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜਾਮ ਕੀਤੇ ਜਾਣ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਥਾਵਾਚਕ ਭਾਈ ਅਜਮੇਰ ਸਿੰਘ ਪਟਿਆਲਾ ਅਤੇ SGPC ਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ 26, 27 ਅਤੇ 28 ਦਸੰਬਰ ਨੂੰ ਸ਼ੁਰੂ ਹੋਣ ਜਾ ਰਹੀ ਸ਼ਹੀਦੀ ਸਭਾ ਲਈ ਤਿਆਰੀਆਂ ਮੁਕੰਮਲ ਹਨ। ਇਸ ਸਭਾ ਦੀ ਸ਼ੁਰੂਆਤ 26 ਦਸੰਬਰ ਨੂੰ ਗੁਰਦੁਆਰਾ ਸ਼੍ਰੀ ਜਯੋਤੀਸ਼ਰੂਪ ਸਾਹਿਬ ਤੋਂ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ ਅਤੇ ਸਮਾਪਤੀ ਵੇਲੇ 28 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਇਸ ਦੌਰਾਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਜੇਵੇਗਾ ਜੋ ਕਿ ਗੁਰਦੁਆਰਾ ਸ਼੍ਰੀ ਜਯੋਤੀਸ਼ਰੂਪ ਸਾਹਿਬ ਪਹੁੰਚ ਸੰਪਨ ਹੋਵੇਗਾ। ਉੱਥੇ ਹੀ ਸੰਗਤ ਦੀ ਸਹੁਲੀਅਤ ਲਈ 400 ਦੇ ਲੱਗਭਗ ਲੰਗਰ ਦੀ ਵਿਵਸਥਾ ਕੀਤੀ ਗਈ ਹੈ। CCTV ਕੈਮਰਿਆਂ ਰਾਹੀਂ ਵੱਧ ਸੰਗਤ ਵਾਲੀ ਥਾਂ ਤੇ ਨਿਗਰਾਨੀ ਰੱਖੀ ਜਾ ਰਹੀ ਹੈ।