ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ ਸੀ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਉਨ੍ਹਾਂ ਨੇ ਮੁਹਾਲੀ ਦੇ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਏ ਸਨ। ਜਿਸ ਤੋਂ ਬਾਅਦ ਸਾਰੇ ਆਗੂਆਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਮੋਗਾ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਸੰਸਕਾਰ ਮੌਕੇ ਸੁਖਬੀਰ ਬਾਦਲ ,ਬੀਬੀ ਜਗੀਰ ਕੌਰ ਤੇ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ ਕਈ ਹੋਰ ਸਿਆਸੀ ਲੀਡਰ ਵੀ ਪਹੁੰਚੇ ਹਨ।