ਜੇਕਰ ਤੁਸੀਂ ਲੰਬੇ ਸਮੇਂ ਤੱਕ ਜਵਾਨ ਰਹਿਣਾ ਚਾਹੁੰਦੇ ਹੋ ਤਾਂ ਸਰਦੀਆਂ ‘ਚ ਖਾਣੇ ਚਾਹੀਦੇ ਹਨ ਅਖਰੋਟ

0
106

ਅਖਰੋਟ ਦੀ ਤਸੀਰ ਗਰਮ ਹੁੰਦੀ ਹੈ ਜਿਸ ਕਾਰਨ ਇਸ ਦੇ ਸੇਵਨ ਨਾਲ ਸਰਦੀ ’ਚ ਹੋਣ ਵਾਲੀ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ। ਇਸ ਸਰਦੀਆਂ ’ਚ ਅਕਸਰ ਅਖਰੋਟ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਤੁਸੀ ਜੇਕਰ ਲੰਬੇ ਸਮੇਂ ਤੱਕ ਜਵਾਨ ਰਹਿਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਅਖਰੋਟ ਖਾਣਾ ਸ਼ੁਰੂ ਕਰ ਦਿਓ। ਅਖਰੋਟ ਵਿੱਚ ਮੌਜੂਦ ਐਂਟੀਆਕਸੀਡੈਂਟਸ ਗੁਣ ਬੁਢਾਪੇ ਨੂੰ ਰੋਕਦੇ ਹਨ। ਇਸ ਦੇ ਸੇਵਨ ਨਾਲ ਘੱਟ ਉਮਰ ਵਿੱਚ ਮੌਤ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਅਖਰੋਟ ਦੇ ਸੇਵਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

ਜੇਕਰ ਤੁਹਾਡੀ ਹੱਡੀਆਂ ਵਿੱਚ ਦਰਦ ਰਹਿੰਦਾ ਹੈ ਜਾਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਤਾਂ ਅਖਰੋਟ ਨੂੰ ਆਪਣੀ ਡਾਈਟ ਵਿੱਚ ਜ਼ਰੂਰ ਸ਼ਾਮਲ ਕਰੋ। ਅਖਰੋਟ ਸਿਹਤ ਨੂੰ ਕਈ ਤਰ੍ਹਾਂ ਨਾਲ ਫਾਇਦਾ ਪਹੁੰਚਾਉਂਦਾ ਹੈ। ਇਸ ‘ਚ ਭਰਪੂਰ ਮਾਤਰਾ ਵਿੱਚ ਫਾਈਬਰ, ਪ੍ਰੋਟੀਨ, ਵਿਟਾਮਿਨ ਅਤੇ ਐਂਟੀਆਕਸੀਡੈਂਟਸ ਪਾਏ ਜਾਂਦੇ ਹਾਂ। ਅਖਰੋਟ ਵਿੱਚ ਓਮੇਗਾ – 3 ਫੈਟੀ ਐਸਿਡ ਵੀ ਪਾਇਆ ਜਾਂਦਾ ਹੈ।

ਇਸ ਤੋਂ ਇਲਾਵਾ ਇਸ ਵਿੱਚ ਵਿਟਾਮਿਨ – ਈ, ਵਿਟਾਮਿਨ ਬੀ – 6, ਫੋਲੇਟ ਅਤੇ ਵਿਟਾਮਿਨ ਵੀ ਮੌਜੂਦ ਹੁੰਦਾ ਹੈ ਜੋ ਸਿਹਤ ਨੂੰ ਬਹੁਤ ਫਾਇਦਾ ਪਹੁੰਚਾਉਂਦਾ ਹੈ। ਕਈ ਸਟੱਡੀ ਦੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਅਖਰੋਟ ਵਿੱਚ ਓਮੇਗਾ – 3 ਫੈਟੀ ਐਸਿਡ ਅਤੇ ਕਈ ਅਜਿਹੇ ਐਂਟੀਆਕਸੀਡੈਂਟਸ ਪਾਏ ਜਾਂਦੇ ਹਨ, ਜੋ ਟਿਊਮਰ ਨੂੰ ਵਧਣ ਤੋਂ ਤਾਂ ਰੋਕਦੇ ਹੀ ਹਨ ਨਾਲ ਹੀ ਛਾਤੀ ਅਤੇ ਪ੍ਰੋਸਟੇਟ ਕੈਂਸਰ ਦੇ ਖਤਰੇ ਨੂੰ ਵੀ ਘੱਟ ਕਰਦੇ ਹਨ। ਅਖਰੋਟ ਸਰੀਰ ਵਿੱਚ ਕੋਲੇਸਟ੍ਰੋਲ ਦੇ ਪੱਧਰ ਨੂੰ ਘੱਟ ਕਰਦਾ ਹੈ।

ਇਸ ਤੋਂ ਇਲਾਵਾ ਇਸ ਵਿੱਚ ਪਾਏ ਜਾਣ ਵਾਲੇ ਅਮੀਨੋ ਐਸਿਡ ਅਤੇ ਓਮੇਗਾ – 3 ਫੈਟੀ ਐਸਿਡ ਸਰੀਰ ਦੀ ਸੋਜ ਨੂੰ ਘੱਟ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅਖਰੋਟ ਖਾਣ ਨਾਲ ਜ਼ਿਆਦਾ ਭੁੱਖ ਦਾ ਅਹਿਸਾਸ ਨਹੀਂ ਹੁੰਦਾ ਹੈ ਅਤੇ ਜ਼ਿਆਦਾ ਨਾ ਖਾਣ ਦੀ ਵਜ੍ਹਾ ਨਾਲ ਭਾਰ ਕਾਬੂ ਵਿੱਚ ਰਹਿੰਦਾ ਹੈ। ਅਖਰੋਟ ਦੇ ਸੇਵਨ ਨਾਲ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ ਵਿੱਚ ਰਹਿੰਦਾ ਹੈ। ਨਾਲ ਹੀ ਇਸ ਨੂੰ ਖਾਣ ਨਾਲ ਟਾਈਪ – 2 ਡਾਇਬਟੀਜ਼ ਦਾ ਖ਼ਤਰਾ ਵੀ ਘੱਟ ਹੁੰਦਾ ਹੈ।

ਪ੍ਰੈਗਨੈਂਸੀ ਦੇ ਦੌਰਾਨ ਅਖ਼ਰੋਟ ਖਾਣ ਨਾਲ ਕੁੱਖ ਵਿੱਚ ਪਲ ਰਹੇ ਬੱਚੇ ਦੇ ਦਿਮਾਗ ਦਾ ਵਿਕਾਸ ਚੰਗੀ ਤਰ੍ਹਾਂ ਹੁੰਦਾ ਹੈ ਅਤੇ ਬੱਚਾ ਬੁੱਧੀਮਾਨ ਬਣਦਾ ਹੈ। ਅਖਰੋਟ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਮੌਜੂਦ ਬਾਇਓਟਿਨ ਝੜਦੇ ਵਾਲਾਂ ਦਾ ਸਮੱਸਿਆ ਨੂੰ ਘੱਟ ਕਰਦਾ ਹੈ। ਵਾਲਾਂ ਵਿੱਚ ਚਮਕ ਪੈਦਾ ਕਰਕੇ ਇਨ੍ਹਾਂ ਨੂੰ ਮਜਬੂਤ ਬਣਾਉਂਦਾ ਹੈ।

LEAVE A REPLY

Please enter your comment!
Please enter your name here