ਤਾਮਿਲਨਾਡੂ ‘ਚ 9 ਸਤੰਬਰ ਤੱਕ ਜਾਰੀ ਰਹੇਗਾ ਲਾਕਡਾਊਨ

0
97

ਕੋਰੋਨਾ ਦੇ ਕੇਸਾਂ ਦੀ ਰਫਤਾਰ ਕੁੱਝ ਘਟਣ ਤੋਂ ਬਾਅਦ ਤਾਮਿਲਨਾਡੂ ਸਰਕਾਰ ਨੇ ਪਾਬੰਦੀਆਂ ਵਿੱਚ ਢਿੱਲ ਤਾਂ ਦੇ ਦਿੱਤੀ ਹੈ ਪਰ ਜਨਤਾ ਨੂੰ ਲਾਕਡਾਊਨ ਤੋਂ ਰਾਹਤ ਨਹੀਂ ਮਿਲੀ ਹੈ।  ਸੂਬਾ ਸਰਕਾਰ ਨੇ 9 ਸਤੰਬਰ ਤੱਕ ਲਾਕਡਾਊਨ ਵਧਾਉਣ ਦਾ ਐਲਾਨ ਕੀਤਾ ਹੈ।

ਸੂਬੇ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਕਿਹਾ ਕਿ 1 ਸਤੰਬਰ ਤੋਂ ਸੂਬੇ ਵਿੱਚ ਜਮਾਤ 9ਵੀਂ ਤੋਂ ਲੈ ਕੇ 12ਵੀਂ ਤੱਕ ਦੇ ਸਕੂਲਾਂ ਨੂੰ ਖੋਲ੍ਹ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸੋਮਵਾਰ ਤੋਂ ਸੂਬੇ ਵਿੱਚ 50 ਫੀਸਦੀ ਸਮਰੱਥਾ ਨਾਲ ਥੀਏਟਰ ਵੀ ਖੋਲ੍ਹੇ ਜਾਣਗੇ। ਹਾਲਾਂਕਿ ਸਕੂਲ ਅਤੇ ਥੀਏਟਰ ਖੋਲ੍ਹਣ ਲਈ ਸੂਬਾ ਸਰਕਾਰ ਨੇ ਕੁੱਝ ਸ਼ਰਤਾਂ ਰੱਖੀਆਂ ਹਨ।

1 ਸਤੰਬਰ ਤੋਂ ਕਾਲਜ ਅਤੇ ਪਾਲੀਟੈਕਨਿਕ ਸੰਸਥਾਨ ਰੋਟੇਸ਼ਨ ਦੇ ਆਧਾਰ ‘ਤੇ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਨੂੰ ਇਹ ਯਕੀਨੀ ਕਰਨ ਲਈ ਕਿਹਾ ਗਿਆ ਹੈ ਕਿ ਫੈਕਲਟੀ ਅਤੇ ਸਟਾਫ ਮੈਬਰਾਂ ਦਾ ਟੀਕਾਕਰਨ ਹੋਇਆ ਹੋਣਾ ਜ਼ਰੂਰੀ ਹੈ।

ਸਰਕਾਰ ਨੇ ਸਮੁੰਦਰ ਤੱਟਾਂ, ਚਿੜੀਆਘਰਾਂ, ਪਾਰਕਾਂ ਅਤੇ ਬੋਟਹਾਉਸ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਅਤੇ ਕਿਹਾ ਕਿ ਸਿਨੇਮਾ ਹਾਲ 23 ਅਗਸਤ ਤੋਂ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ।

ਸਰਕਾਰੀ ਇਸ਼ਤਿਹਾਰ ਵਿੱਚ ਕਿਹਾ ਗਿਆ ਹੈ ਕਿ ਦੋ ਸਬੰਧਿਤ ਵਿਭਾਗਾਂ ਦੇ ਸਕੱਤਰਾਂ ਦੁਆਰਾ ਵਿਸਤ੍ਰਿਤ ਮਿਆਰੀ ਸੰਚਾਲਨ ਪ੍ਰਕਿਰਿਆ (ਐੱਸ.ਓ.ਪੀ.) ਜਾਰੀ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਸਵੀਮਿੰਗ ਪੂਲ ਸਿਖਲਾਈ ਦੇ ਉਦੇਸ਼ ਨਾਲ ਖੋਲ੍ਹੇ ਜਾ ਸਕਦੇ ਹਨ। ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਲਈ ਜਨਤਕ ਟ੍ਰਾਂਸਪੋਰਟ ਸੇਵਾ ਦੀ ਆਗਿਆ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here