ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ ਹੈ। ਇਸ ਲਈ ਦਿੱਲੀ ਸਰਕਾਰ ਵੀ ਕੋਰੋਨਾ ਨਾਲ ਨਜਿੱਠਣ ਲਈ ਠੋਸ ਕਦਮ ਚੁੱਕ ਰਹੀ ਹੈ। ਦਿੱਲੀ ‘ਚ ਕੋਰੋਨਾ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਅੱਜ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਵੀਕੈਂਡ ਕਰਫਿਊ ਰਹੇਗਾ। ਇਸ ਦੇ ਨਾਲ ਹੀ ਦਿੱਲੀ ‘ਚ ਨਾਈਟ ਕਰਫਿਊ ਵੀ ਜਾਰੀ ਰਹੇਗਾ। ਮੰਗਲਵਾਰ ਨੂੰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਸਨ। ਦਿੱਲੀ ‘ਚ ਹੁਣ ਅਗਲੇ ਆਦੇਸ਼ ਤੱਕ ਵੀਕੈਂਡ ਕਰਫਿਊ ਜਾਰੀ ਰਹੇਗਾ ਜੋ ਅੱਜ ਤੋਂ ਲਾਗੂ ਹੋ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ ‘ਚ ਨਵੀਆਂ ਗਾਈਡਲਾਈਨਜ਼ ਦੇ ਤੁਰੰਤ ਪ੍ਰਭਾਵ ਤੋਂ ਜ਼ਰੂਰੀ ਸੇਵਾਵਾਂ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਹੋਣਗੇ ਅਤੇ ਸਰਕਾਰੀ ਕਰਮਚਾਰੀ ਵਰਕ ਫਰਾਮ ਹੋਮ ਕਰਨਗੇ।
Breaking: Aap ਨੇ ਉਮੀਦਵਾਰਾਂ ਦੀ 8ਵੀਂ ਸੂਚੀ ਕੀਤੀ ਜਾਰੀ, ਕੀ ਰਾਣਾ ਸੋਢੀ ਗੁਰੂ ਹਰਸਹਾਏ ਤੋਂ ਲੜਨਗੇ ਚੋਣ?
ਇਸ ਦੇ ਨਾਲ ਹੀ ਪ੍ਰਾਈਵੇਟ ਸੈਕਟਰ ਸਿਰਫ਼ ਆਪਣੇ 50 ਫੀਸਦੀ ਕਰਮਚਾਰੀਆਂ ਨੂੰ ਦਫ਼ਤਰ ਬੁਲਾ ਸਕਣਗੇ। ਬੱਸ ਸਟਾਪ ਅਤੇ ਮੈਟਰੋ ਸਟੇਸ਼ਨ ਦੇ ਬਾਹਰ ਜਮ੍ਹਾ ਹੋ ਰਹੀ ਭਾਰੀ ਭੀੜ ਨੂੰ ਦੇਖਦੇ ਹੋਏ ਇਹ ਫ਼ੈਸਲਾ ਵੀ ਲਿਆ ਗਿਆ ਹੈ ਕਿ ਹੁਣ 50 ਫੀਸਦੀ ਦੀ ਬਜਾਏ ਮੈਟਰੋ ਅਤੇ ਬੱਸਾਂ ਆਪਣੀ ਪੂਰੀ ਸਮਰੱਥਾ ਨਾਲ ਚਲਣਗੀਆਂ ਪਰ ਬਿਨਾਂ ਮਾਸਕ ਦੇ ਯਾਤਰਾ ਕਰਨ ਦੀ ਮਨਜ਼ੂਰੀ ਨਹੀਂ ਹੋਵੇਗੀ। ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦੱਸਿਆ ਕਿ ਰਾਜਧਾਨੀ ‘ਚ ਸ਼ੁੱਕਰਵਾਰ ਨੂੰ ਕੋਰੋਨਾ ਦੇ ਕਰੀਬ 17 ਹਜ਼ਾਰ ਮਾਮਲੇ ਆਉਣ ਦੀ ਸੰਭਾਵਨਾ ਹੈ ਤੇ ਸੰਕਰਮਣ ਦਰ 17 ਫੀਸਦੀ ਦੇ ਨੇੜੇ-ਤੇੜੇ ਰਹਿ ਸਕਦੀ ਹੈ।