ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਅਸੀਂ ਸੂਬੇ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਵਾਂਗੇ। ਜੇਕਰ ਇੱਕ ਪਰਿਵਾਰ ਵਿੱਚ 3 ਮਹਿਲਾਵਾਂ ਹਨ ਤਾਂ ਹਰੇਕ ਨੂੰ 1000 ਰੁਪਏ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਪੈਨਸ਼ਨ ਤੋਂ ਇਲਾਵਾ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੋਵੇਗਾ।