ਦੋ ਭਰਾਵਾਂ ਨੇ ਘਰ ਦੀ ਛੱਤ ਉੱਪਰ ਵਿਦੇਸ਼ੀ ਸਬਜ਼ੀਆਂ ਦੀ ਕਾਸ਼ਤ ਕੀਤੀ ਸ਼ੁਰੂ

0
64

ਗੁਰਦਾਸਪੁਰ: ਅਵਤਾਰ ਸਿੰਘ

ਗੁਰਦਾਸਪੁਰ : ਲੌਕਡਾਉਨ ਦੌਰਾਨ ਕੰਮ ਕਾਜ ਠੱਪ ਹੋਣ ਕਾਰਨ ਜਿੱਥੇ ਲੋਕ ਘਰਾਂ ਵਿੱਚ ਬੈਠ ਕੇ ਸਰਕਾਰਾਂ ਨੂੰ ਕੋਸ ਰਹੇ ਹਨ । ਉੱਥੇ ਹੀ ਕੁੱਝ ਲੋਕ ਇਸ ਲੌਕਡਾਉਨ ਦਾ ਪੂਰਾ ਫਾਇਦਾ ਚੁੱਕ ਕੇ ਚੰਗਾ ਮੁਨਾਫ਼ਾ ਵੀ ਕਮਾ ਰਹੇ ਹਨ। ਗੁਰਦਾਸਪੁਰ ਵਿੱਚ ਦੋ ਸਕੇ ਭਰਾਵਾਂ ਨੇ ਇਸ ਲੌਕਡਾਉਨ ਵਿੱਚ ਘਰ ਦੀ ਛੱਤ ਉੱਪਰ ਸਬਜ਼ੀਆਂ , ਫਲਾਂ ਅਤੇ ਫੁੱਲਾਂ ਦੀ ਕਾਸ਼ਤ ਸ਼ੁਰੂ ਕੀਤੀ ਹੈ ਅਤੇ ਘਰ ਦੀ ਛੱਤ ਉੱਪਰ ਹੀ ਪਨੀਰੀ ਤਿਆਰ ਕਰ ਕਿਸਾਨਾਂ ਨੂੰ ਵੇਚ ਕੇ ਵਧੀਆ ਮੁਨਾਫ਼ਾ ਕਮਾ ਰਹੇ ਹਨ।

ਉਹਨਾਂ ਦੱਸਿਆ ਕਿ ਉਹ ਇਸ ਵਾਰ ਵਿਦੇਸ਼ੀ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਵੀ ਕਰ ਰਹੇ ਹਨ ਅਤੇ ਉਸਦੀ ਪਨੀਰੀ ਵੀ ਤਿਆਰ ਕਰ ਰਹੇ ਹਨ। ਜੋ ਕਿ ਕਾਫੀ ਲਾਭਦਾਇਕ ਹੈ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕੀ ਵਿਦੇਸ਼ ਜਾਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਸਹੀ ਢੰਗ ਨਾਲ ਖੇਤੀਬਾੜੀ ਕਰ ਵਧੀਆ ਪੈਸੇ ਕਮਾਏ ਜਾ ਸਕਦੇ ਹਨ।

ਇਸ ਸਬੰਧੀ ਖ਼ਾਸ ਗੱਲਬਾਤ ਕਰਦਿਆਂ ਗੁਰਦਾਸਪੁਰ ਵਾਸੀ ਨਿਤਿਨ ਅਤੇ ਜਤਿਨ ਨੇ ਦੱਸਿਆ ਕਿ ਉਹ ਇਕ ਫੀਡ ਸਟੋਰ ਚਲਾਉਂਦੇ ਹਨ । ਪਰ ਲੌਕਡਾਉਨ ਕਰਕੇ ਕੰਮ ਕਾਜ ਠੱਪ ਹੋਣ ਕਰਕੇ ਉਹਨਾਂ ਨੇ ਘਰ ਦੀ ਛੱਤ ਉੱਪਰ ਹੀ ਸਬਜ਼ੀਆਂ ਦੀ ਖੇਤੀ ਕਰਨ ਦੀ ਸੋਚੀ ਅਤੇ ਯੂਟਿਊਬ ਤੋਂ ਟ੍ਰੈੱਸ ਗਾਰਡਨ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਵਿਦੇਸ਼ੀਂ ਸਬਜ਼ੀਆਂ ਅਤੇ ਫਲਾਂ ਦੀ ਖੇਤੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ‘ਚ ਉਹਨਾਂ ਨੂੰ ਕਾਫੀ ਨੁਕਸਾਨ ਹੋਇਆ ਪਰ ਹੋਲੀ-ਹੋਲੀ ਜਾਣਕਾਰੀ ਅਨੁਸਾਰ ਉਹ ਕੰਮ ਕਰਦੇ ਗਏ ਅਤੇ ਅੱਜ ਵਧੀਆ ਮੁਨਾਫ਼ਾ ਕਮਾ ਰਹੇ ਹਨ।

ਉਹਨਾਂ ਦੱਸਿਆ ਕਿ ਉਹ ਇਸ ਖੇਤੀ ਵਿਚ ਸਿਰਫ ਦੇਸੀਂ ਗੰਡੋਇਆ ਖਾਦ ਵਰਤ ਰਹੇ ਹਨ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਵਿਦੇਸ਼ ਵਿੱਚ ਜਾਣ ਦੀ ਬਜਾਏ ਆਪਣੇ ਦੇਸ਼ ਵਿੱਚ ਰਹਿ ਕੇ ਮਿਹਨਤ ਕਰੋ।

 

LEAVE A REPLY

Please enter your comment!
Please enter your name here