ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਤੋਂ ਅਰਵਿੰਦ ਕੇਜਰੀਵਾਲ ਨੂੰ ਡਿਬੇਟ ਲਈ ਕੀਤਾ Challenge

0
57

ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਂ ਤੈਅ ਕੀਤਾ ਅਤੇ ਸਕਾਰਾਤਮਿਕ ਚਰਚਾ ਦੀ ਉਮੀਦ ਜਤਾਈ।

ਸਿੱਖ ਕੌਮ ਦੇ ਮਨਾਂ ‘ਚ ਆਉਂਦੇ ਸਾਰੇ ਸਵਾਲਾਂ ਸੁਣੋ ਜਵਾਬ, ਘਟਨਾ ਦੌਰਾਨ ਤਾਬਿਆ ‘ਚ ਬੈਠੇ ਇਸ ਗ੍ਰੰਥੀ ਸਿੰਘ ਦੀ ਜ਼ੁਬਾਨੀ

ਬੀਤੇ ਦਿਨੀ ਚੰਡੀਗੜ੍ਹ ਹਵਾਈ ਅੱਡੇ ‘ਤੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ, ‘ਮੈਂ ਨਵਜੋਤ ਸਿੱਧੂ ਵੱਲੋਂ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਚਰਚਾ ਸਕਾਰਾਤਮਿਕ ਅਤੇ ਵਿਕਾਸ ਦੇ ਮੁੱਦੇ ‘ਤੇ ਹੋਵੇਗੀ।’ ਸਿੱਧੂ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ। ਉਨ੍ਹਾਂ ਕਿਹਾ ਕਿ ਕਿਉਂਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ, ਇਸ ਲਈ ਸਾਡੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਵਿਕਾਸ ਦੇ ਮੁੱਦੇ ‘ਤੇ ਉਨ੍ਹਾਂ ਨਾਲ ਬਹਿਸ ਕਰਨਗੇ। ਕਾਂਗਰਸ ਦੀ ਆਲੋਚਨਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਨੂੰ ਪੰਜਾਬ ਦਾ ਵਿਕਾਸ ਕਰਨ ਲਈ 5 ਸਾਲ ਦਾ ਸਮਾਂ ਮਿਲਿਆ ਸੀ ਪਰ ਉਸ ਨੇ ਲੋਕਾਂ ਨਾਲ ਧੋਖਾ ਕੀਤਾ ਅਤੇ ਸਿਰਫ਼ ਬਹਾਨੇ ਬਣਾਏ।

ਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ, ?ਦਰਬਾਰ ਸਾਹਿਬ ਵਾਲੇ ਦੋਖੀ ‘ਤੇ 1 ਲੱਖ ਦਾ ਇਨਾਮ ?

ਪਰ ਅੱਜ ਇਸ ‘ਤੇ ਨਵਜੋਤ ਸਿੱਧੂ ਨੇ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਕੇਜਰੀਵਾਲ ‘ਤੇ ਪਲਟਵਾਰ ਕਰਦੇ ਹੋਏ ਟਵੀਟ ਕਰਕੇ ਲਿਖਿਆ, ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਮੁੱਖ ਮੰਤਰੀ ਨਹੀਂ ਜੋ ਬਾਦਲ ਦੇ ਦਾਗੀ ਵਿਧਾਇਕ ਦੀਪ ਮਲਹੋਤਰਾ ਨਾਲ ਮਿਲ ਕੇ ਸ਼ਰਾਬ ਮਾਫੀਆ ਚਲਾ ਰਹੇ ਹਨ… ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਭਗਵੰਤ ਮਾਨ ਇਕੱਲੇ ਹੀ ਨਹੀਂ ਹਨ ਜਿਨ੍ਹਾਂ ਨੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਨੋਟੀਫਾਈ ਕੀਤਾ ਹੈ। ਬਾਦਲ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਦੀਆਂ ਸੜਕਾਂ ‘ਤੇ ਕੌਣ ਚੱਲਣ ਦੇ ਰਿਹਾ ਹੈ? ਆਓ ਮੇਰੇ ਨਾਲ ਬਹਿਸ ਕਰੋ।

LEAVE A REPLY

Please enter your comment!
Please enter your name here