ਪਟਿਆਲਾ : ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਆਰੋਪੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਅਸੀਸ ਮਿਸ਼ਰਾ ਅੱਜ ਕਰਾਇਮ ਬ੍ਰਾਂਚ ਦੇ ਸਾਹਮਣੇ ਪੇਸ਼ ਹੋਏ। ਅਸੀਸ ਮਿਸ਼ਰਾ ਦੇ ਕਰਾਇਮ ਬ੍ਰਾਂਚ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।
ਦੱਸ ਦਈਏ ਕਿ ਗੁਜ਼ਰੇ ਦਿਨ ਹੀ ਨਵਜੋਤ ਸਿੱਧੂ ਲਖੀਮਪੁਰ ਖੀਰੀ ‘ਚ ਭੁੱਖ ਹੜਤਾਲ ਤੇ ਬੈਠੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਪੁੱਤਰ ਅਸੀਸ ਗ੍ਰਿਫ਼ਤਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਮੈਂ ਭੁੱਖ ਹੜਤਾਲ ਹੜਤਾਲ ‘ਤੇ ਬੈਠਾ ਰਹਾਂਗਾ।