ਕੋਰੋਨਾ ਵਾਇਰਸ ਇੱਕ ਵਾਰ ਫਿਰ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਵੇਂ ਰੂਪ ਓਮੀਕਰੋਨ ਦੇ ਵੀ ਪੰਜਾਬ ‘ਚ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਪਠਾਨਕੋਟ ਵਿੱਚ ਸਖ਼ਤੀ ਵਧਾ ਦਿੱਤੀ ਗਈ ਹੈ।
ਦਰਅਸਲ ਪਠਾਨਕੋਟ ਵਿੱਚ ਚੌਥੀ ਜਮਾਤ ਤੱਕ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਆਂਗਣਵਾੜੀ ਕੇਂਦਰ ਵੀ ਬੰਦ ਰਹਿਣਗੇ। ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੇ 15 ਜਨਵਰੀ ਤੱਕ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।